ਖਟਕੜ੍ਹ ਕਲਾਂ ਸਥਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਾਇਬ ਘਰ ਲਈ ਕੈਪਟਨ ਦਾ ਵੱਡਾ ਐਲਾਨ

09/28/2020 9:12:01 PM

ਖਟਕੜ੍ਹ ਕਲਾਂ (ਜੋਬਨਪ੍ਰੀਤ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਖਟਕੜ੍ਹਕਲਾਂ ਸਥਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਾਇਬ ਘਰ ਦੇ ਰੱਖ ਰਖਾਅ ਲਈ 50 ਲੱਖ ਰੁਪਏ ਦਾ ਐਲਾਨ ਕੀਤਾ। ਕੈਪਟਨ ਅਮਰਿੰਦਰ ਸਿੰਘ ਅੱਜ ਇਸ ਮਹਾਨ ਸ਼ਹੀਦ ਦੇ 113ਵੇਂ ਜਨਮ ਦਿਨ ਮੌਕੇ ਸ਼ਹੀਦ ਦੇ ਜੱਦੀ ਪਿੰਡ ਵਿਖੇ ਸ਼ਰਧਾ ਦੇ ਫੁੱਲ ਭੇਂਟ ਕਰਨ ਆਏ ਸਨ।

ਇਹ ਵੀ ਪੜ੍ਹੋ: ਅਕਾਲੀ-ਭਾਜਪਾ ਗਠਜੋੜ ਟੁੱਟਣ 'ਤੇ ਭਗਵੰਤ ਮਾਨ ਦਾ ਵੱਡਾ ਬਿਆਨ
ਭਾਰਤੀ ਆਜ਼ਾਦੀ ਦੇ ਸੰਘਰਸ਼ 'ਚ ਭਗਤ ਸਿੰਘ ਅਤੇ ਹੋਰਨਾਂ ਸ਼ਹੀਦਾਂ ਦੇ ਵਡਮੁੱਲੇ ਯੋਗਦਾਨ ਅਤੇ ਜੁਝਾਰੂ ਜਜ਼ਬੇ ਨੂੰ ਯਾਦ ਕਰਦੇ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਇਨ੍ਹਾਂ ਮਹਾਨ ਕ੍ਰਾਂਤੀਕਾਰੀਆਂ ਦੇ ਉੱਚ ਵਿਚਾਰਾਂ 'ਤੇ ਚੱਲਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਕੈਨੇਡਾ 'ਚ ਖ਼ੁਦਕੁਸ਼ੀ ਕਰਨ ਵਾਲੇ ਜਲੰਧਰ ਦੇ ਨੌਜਵਾਨ ਦੇ ਪਿਤਾ ਨੇ ਕੀਤੇ ਹੈਰਾਨੀਜਨਕ ਖੁਲਾਸੇ

PunjabKesari

ਕੈਪਟਨ ਅਮਰਿੰਦਰ ਸਿੰਘ ਨੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਦੀ ਸੈਲੂਲਰ ਜੇਲ੍ਹ ਦੀ ਆਪਣੀ ਫੇਰੀ ਯਾਦ ਕਰਦੇ ਕਿਹਾ ਕਿ ਉਸ ਜੇਲ੍ਹ 'ਚ ਭਾਰਤ ਨੂੰ ਆਜ਼ਾਦ ਕਰਵਾਉਣ ਵਾਲੇ ਅਨੇਕਾਂ ਕ੍ਰਾਂਤੀਕਾਰੀਆਂ ਨੂੰ ਬਰਤਾਨਵੀ ਸਾਮਰਾਜਵਾਦ ਵੱਲੋਂ ਦਿੱਤੀ ਕਾਲੇ ਪਾਣੀ ਦੀ ਸਜ਼ਾ ਦੌਰਾਨ ਬਹੁਤ ਤਸੀਹੇ ਝੱਲਣੇ ਪਏ।

ਇਹ ਵੀ ਪੜ੍ਹੋ: ਆਂਗਨਵਾੜੀ 'ਚ ਪੜ੍ਹਨ ਵਾਲੀ ਇਸ ਮਾਸੂਮ ਨੇ ਇੰਝ ਚਮਕਾਇਆ ਪੰਜਾਬ ਦਾ ਨਾਂ, ਪਰਿਵਾਰ ਹੋਇਆ ਬਾਗੋ-ਬਾਗ

ਸ਼ਹੀਦ ਭਗਤ ਸਿੰਘ ਦੇ ਸਮਾਧੀ ਸਥਲ 'ਤੇ ਸ਼ਰਧਾਂਜਲੀ ਭੇਂਟ ਕਰਨ ਸਮੇਂ ਮੁੱਖ ਮੰਤਰੀ ਦੇ ਨਾਲ ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੀ ਸਨ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਲੋਕ ਸਭਾ ਮੈਂਬਰ ਪਰਨੀਤ ਕੌਰ ਵੀ ਹਾਜ਼ਰ ਸਨ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼ਹੀਦੇ ਆਜ਼ਮ ਨੂੰ ਅਕੀਦਤ ਭੇਂਟ ਕਰਦਿਆਂ ਲੋਕਾਂ ਨੂੰ ਇਸ ਧਰਤੀ ਦੇ ਜਾਏ ਮਹਾਨ ਸ਼ਹੀਦ ਦੇ ਨਕਸ਼ੇ ਕਦਮਾਂ ਉਤੇ ਚੱਲਦੇ ਹੋਏ ਸੇਧ ਲੈਣ ਦਾ ਸੱਦਾ ਦਿੱਤਾ।
ਇਹ ਵੀ ਪੜ੍ਹੋ: ਜਿਸ ਨਾਲ ਜਿਊਣ-ਮਰਨ ਦੀਆਂ ਖਾਧੀਆਂ ਸਨ ਕਸਮਾਂ, ਉਸੇ ਨੇ ਕੀਤਾ ਖ਼ੌਫ਼ਨਾਕ ਕਦਮ ਚੁੱਕਣ ਨੂੰ ਮਜਬੂਰ


shivani attri

Content Editor

Related News