ਮੁੱਖ ਮੰਤਰੀ ਦੀ ਕੋਠੀ ਘੇਰਨ ਜਾ ਰਹੇ ਬੈਂਸ ਨੂੰ ਪੁਲਸ ਨੇ ਸਮਰਥਕਾਂ ਸਮੇਤ ਲਿਆ ਹਿਰਾਸਤ ''ਚ

07/03/2019 6:22:34 PM

ਚੰਡੀਗੜ੍ਹ (ਰਮਨਜੀਤ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਸਮਰਥਕਾਂ 'ਤੇ ਪੁਲਸ ਨੇ ਪਾਣੀਆਂ ਦਾ ਵਾਛੜਾਂ ਛੱਡ ਦਿੱਤੀਆਂ। ਬਾਅਦ ਵਿਚ ਪੁਲਸ ਨੇ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਹਿਰਾਸਤ ਵਿਚ ਲੈ ਲਿਆ। ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾ ਰਹੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਸੈਂਕੜੇ ਸਮਰਥਕਾਂ ਨੂੰ ਪੁਲਸ ਨੇ ਐੱਮ. ਐੱਲ. ਏ. ਹੋਸਟਲ ਨੇੜੇ ਹੀ ਘੇਰ ਲਿਆ। ਇਸ ਦੌਰਾਨ ਪੁਲਸ ਦਾ ਵਿਰੋਧ ਕਰਦੇ ਹੋਏ ਲੋਕ ਇਨਸਾਫ ਪਾਰਟੀ ਦੇ ਵਰਕਰ ਜਿਵੇਂ ਹੀ ਮੁੱਖ ਮੰਤਰੀ ਦੀ ਕੋਠੀ ਵੱਲ ਵੱਧਣ ਲੱਗੇ ਤਾਂ ਪੁਲਸ ਨੇ ਉਨ੍ਹਾਂ 'ਤੇ ਪਾਣੀਆਂ ਦੀਆਂ ਵਾਛੜਾਂ ਛੱਡ ਦਿੱਤੀਆਂ। 
ਦਰਅਸਲ ਲੋਕ ਇਨਸਾਫ ਪਾਰਟੀ ਨੇ ਰਾਜਸਥਾਨ ਤੋਂ ਪਾਣੀ ਦੇ ਬਿੱਲ ਵਸੂਲਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਘੇਰਨ ਦਾ ਐਲਾਨ ਕੀਤਾ ਸੀ। ਤੈਅ ਯੋਜਨਾ ਮੁਤਾਬਕ ਜਿਵੇਂ ਹੀ ਸਿਮਰਜੀਤ ਬੈਂਸ ਸਮਰਥਕਾਂ ਨਾਲ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰਨ ਲੱਗੇ ਤਾਂ ਪੁਲਸ ਨੇ ਬੈਰੀਅਰ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ ਅਤੇ ਪਾਣੀ ਦੀਆਂ ਵਾਛੜਾਂ ਛੱਡ ਦਿੱਤੀਆਂ। ਪੁਲਸ ਦੀ ਇਸ ਕਾਰਵਾਈ ਦੌਰਾਨ ਕਈ ਪੱਤਰਕਾਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸੈਕਟਰ 16 ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

Gurminder Singh

This news is Content Editor Gurminder Singh