ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੀ ਰਾਮ ਮੰਦਿਰ ਦੇ ਨਿਰਮਾਣ ਲਈ ਦਿੱਤਾ 2 ਲੱਖ ਦਾ ਦਾਨ

03/11/2021 5:52:42 PM

ਚੰਡੀਗੜ੍ਹ/ਜਲੰਧਰ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੀ ਰਾਮ ਮੰਦਿਰ ਦੇ ਨਿਰਮਾਣ ਲਈ 2 ਲੱਖ ਰੁਪਏ ਦਾ ਦਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਰਕਮ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪਰਸਨਲ ਖਾਤੇ ’ਚੋਂ ਦਿੱਤੇ ਹਨ। ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਰਾਮ ਮੰਦਿਰ ਦੇ ਨਿਰਮਾਣ ਲਈ ਕਾਂਗਰਸ ਦੇ ਕਈ ਵੱਡੇ ਨੇਤਾ ਦਾਨ ਕਰ ਚੁੱਕੇ ਹਨ, ਜਿਸ ’ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਕਾਂਗਰਸ ਦੇ ਨੇਤਾ ਦਿਗਵਿਜੇ ਸਿੰਘ ਦਾ ਨਾਂ ਵੀ ਸ਼ਾਮਲ ਹੈ। 

ਬੋਰਵੈੱਲ ’ਚ ਜਾਨ ਗੁਆਉਣ ਵਾਲੇ ‘ਫਤਿਹਵੀਰ’ ਦੀ ਮਾਂ ਦੀ ਝੋਲੀ ਖੁਸ਼ੀਆਂ ਨਾਲ ਭਰੀ, ਰੱਬ ਨੇ ਬਖ਼ਸ਼ੀ ਪੁੱਤ ਦੀ ਦਾਤ

ਜ਼ਿਕਰਯੋਗ ਹੈ ਕਿ ਸ਼੍ਰੀ ਰਾਮ ਮੰਦਿਰ ਦੇ ਨਿਰਮਾਣ ਲਈ ‘ਧਨ ਸੰਗਿ੍ਰਹ ਮੁਹਿੰਮ’ ਪੰਜਾਬ ’ਚ ਐਤਵਾਰ ਨੂੰ ਸੰਪੰਨ ਹੋ ਗਈ ਸੀ। ਸੂਬੇ ’ਚ ਭਗਤਾਂ ਨੇ ਹੁਣ ਤੱਕ 41 ਕਰੋੜ ਦੀ ਰਾਸ਼ੀ ਸ਼੍ਰੀ ਰਾਮ ਮੰਦਿਰ ਦੇ ਨਿਰਮਾਣ ਲਈ ਜੁਟਾਈ ਹੈ। ਦੇਸ਼ਭਰ ’ਚੋਂ ਕਈ ਵੱਡੇ ਸਿਆਸੀ ਆਗੂਆਂ ਨੇ ਰਾਮ ਮੰਦਿਰ ਸਮਰਪਣ ਮੁਹਿੰਮ ਦੇ ਤਹਿਤ ਦਾਨ ਦਿੱਤਾ ਹੈ।

ਇਹ ਵੀ ਪੜ੍ਹੋ : ਕਲਯੁਗੀ ਪੁੱਤ ਨੇ ਲੋਹੇ ਦੀ ਰਾਡ ਨਾਲ ਮਾਂ ਨੂੰ ਦਿੱਤੀ ਸੀ ਦਰਦਨਾਕ ਮੌਤ, 14 ਸਾਲ ਬਾਅਦ ਚੜ੍ਹਿਆ ਪੁਲਸ ਹੱਥੇ

ਰਾਸ਼ਟਰਪਤੀ ਰਾਮਨਾਥ ਕੋਵਿਦ, ਉੱਪ ਰਾਸ਼ਟਰਪਤੀ ਵੈਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਸਾਰੇ ਸਹਿਯੋਗੀਆਂ ਨੇ ਰਾਮ ਮੰਦਿਰ ਲਈ ਦਾਨ ਕੀਤਾ ਹੈ। ਰਾਸ਼ਪਤੀ ਰਾਮਨਾਥ ਕੋਵਿੰਦ ਨੇ ਰਾਮ ਮੰਦਿਰ ਲਈ ਸਭ ਤੋਂ ਪਹਿਲਾਂ ਚੰਦਾ ਦਿੱਤਾ ਸੀ। ਇਸ ਦੇ ਨਾਲ ਹੀ ਮੁਹਿੰਮ ਦੀ ਸ਼ੁਰੂਆਤ ਹੋਈ ਸੀ। ਉਨ੍ਹਾਂ ਨੇ 5 ਲੱਖ 100 ਰੁਪਏ ਚੰਦਾ ਦਿੱਤਾ ਹੈ। 

ਇਹ ਵੀ ਪੜ੍ਹੋ : ਮਹਾਸ਼ਿਵਰਾਤਰੀ ਮੌਕੇ ਮੰਦਿਰਾਂ ’ਚ ਲੱਗੀਆਂ ਰੌਣਕਾਂ, ‘ਬਮ-ਬਮ ਭੋਲੇ’ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ (ਵੀਡੀਓ)

shivani attri

This news is Content Editor shivani attri