ਕੈਪਟਨ ਹੁਣ ਕਰਨਗੇ ''ਦਾਰੂ ਵਿੱਦ ਕੈਪਟਨ'' : ਸੁਖਬੀਰ

09/27/2016 1:41:07 PM

ਅੰਮ੍ਰਿਤਸਰ : ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸੂਬਾ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਚਲਾਈ ਜਾ ਰਹੀ ਪ੍ਰਚਾਰ ਮੁਹਿੰਮ ''ਤੇ ਚੁਟਕੀ ਲਈ ਹੈ। ਸੁਖਬੀਰ ਦਾ ਕਹਿਣਾ ਹੈ ਕਿ ''ਹਲਕੇ ''ਚ ਕੈਪਟਨ'' ਤੋਂ ਬਾਅਦ ਹੁਣ ਕੈਪਟਨ ਨੂੰ ''ਦਾਰੂ ਵਿੱਦ ਕੈਪਟਨ'' ਮੁਹਿੰਮ ਸ਼ੁਰੂ ਕਰਨੀ ਚਾਹੀਦੀ ਹੈ। ਸੁਖਬੀਰ ਇਥੇ ਹੀ ਨਹੀਂ ਰੁਕੇ ਸਗੋਂ ਕੈਪਟਨ ਅਮਰਿੰਦਰ ਸਿੰਘ ''ਤੇ ਜੰਮ ਕੇ ਸ਼ਬਦੀ ਹਮਲੇ ਕੀਤੇ। ਇਸ ਦੌਰਾਨ ਸੁਖਬੀਰ ਨੇ ਕਿਹਾ ਕਿ ਸੂਬੇ ਵਿਚ ਕਾਂਗਰਸ ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਵੀ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ।
ਦੱਸਣਯੋਗ ਹੈ 2017 ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਜਿਨ੍ਹਾਂ ਨੂੰ ਹੁਣ ਕੁਝ ਹੀ ਮਹੀਨੇ ਬਾਕੀ ਰਹਿ ਗਏ ਹਨ ਅਤੇ ਚੋਣਾਂ ਨੇੜੇ ਆਉਂਦਿਆਂ ਹੀ ਵਿਰੋਧੀ ਧਿਰਾਂ ਵਲੋਂ ਬਿਆਨਬਾਜ਼ੀ ਤੇਜ਼ ਕਰ ਦਿੱਤੀ ਹੈ ਜਿਸ ਵਿਚ ਨਿੱਜੀ ਹਮਲੇ ਵੀ ਕੀਤੇ ਜਾ ਰਹੇ ਹਨ।

Gurminder Singh

This news is Content Editor Gurminder Singh