ਕੈਪਟਨ ਅਮਰਿੰਦਰ ਸਿੰਘ ਨਾਲ ਜਾਣ ਦੀਆਂ ਅਟਕਲਾਂ ਦਰਮਿਆਨ ਸੁਖਦੇਵ ਢੀਂਡਸਾ ਦਾ ਵੱਡਾ ਬਿਆਨ

Sunday, Nov 28, 2021 - 08:38 PM (IST)

ਕੈਪਟਨ ਅਮਰਿੰਦਰ ਸਿੰਘ ਨਾਲ ਜਾਣ ਦੀਆਂ ਅਟਕਲਾਂ ਦਰਮਿਆਨ ਸੁਖਦੇਵ ਢੀਂਡਸਾ ਦਾ ਵੱਡਾ ਬਿਆਨ

ਚੰਡੀਗੜ੍ਹ (ਅਸ਼ਵਨੀ) : ਸਾਰੀਆਂ ਸਿਆਸੀ ਅਟਕਲਾਂ ਦੇ ਵਿਚਕਾਰ ਸੀਨੀਅਰ ਟਕਸਾਲੀ ਅਕਾਲੀ ਨੇਤਾ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਹੁਣ ਤੱਕ ਉਨ੍ਹਾਂ ਦਾ ਜਾਂ ਉਨ੍ਹਾਂ ਦੀ ਪਾਰਟੀ ਦੇ ਕਿਸੇ ਨੇਤਾ ਨਾਲ ਕੈਪਟਨ ਅਮਰਿੰਦਰ ਸਿੰਘ ਦਾ ਕੋਈ ਸੰਪਰਕ ਨਹੀਂ ਹੋਇਆ ਹੈ। ਜਿੱਥੋਂ ਤੱਕ ਗੱਲ ਕਿਸੇ ਪਾਰਟੀ ਨੂੰ ਸਮਰਥਨ ਦੇਣ ਦੀ ਹੈ ਤਾਂ ਉਸ ’ਤੇ ਅੰਤਿਮ ਫ਼ੈਸਲਾ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਹੀ ਲਿਆ ਜਾਵੇਗਾ। ਇਹ ਫੈਸਲਾ ਸੀਨੀਅਰ ਟਕਸਾਲੀ ਨੇਤਾ ਸੁਖਦੇਵ ਸਿੰਘ ਢੀਂਡਸਾ ਦੀ ਪ੍ਰਧਾਨਗੀ ’ਚ ਹੋਈ ਇਕ ਮੀਟਿੰਗ ਵਿਚ ਲਿਆ ਗਿਆ ਹੈ।

ਇਹ ਵੀ ਪੜ੍ਹੋ : ਟੈਂਕੀ ’ਤੇ ਚੜ੍ਹਨ ਵਾਲੇ ਤੇ ਪ੍ਰੋਗਰਾਮ ’ਚ ਵਿਘਨ ਪਾਉਣ ਵਾਲਿਆਂ ਨੂੰ ਮੁੱਖ ਮੰਤਰੀ ਨੇ ਮੰਚ ਤੋਂ ਦਿੱਤੀ ਚਿਤਾਵਨੀ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਬਿਆਨ ਦਿੱਤਾ ਸੀ ਕਿ ਟਕਸਾਲੀ ਅਕਾਲੀ ਨੇਤਾ ਉਨ੍ਹਾਂ ਦੇ ਸੰਪਰਕ ਵਿਚ ਹਨ ਅਤੇ ਛੇਤੀ ਹੀ ਉਨ੍ਹਾਂ ਦੀ ਪਾਰਟੀ ਨਾਲ ਆਉਣਗੇ ਅਤੇ ਮਿਲ ਕੇ ਚੋਣ ਲੜਨਗੇ। ਢੀਂਡਸਾ ਦਾ ਇਹ ਬਿਆਨ ਇਸ ਸੰਦਰਭ ਵਿਚ ਸਾਹਮਣੇ ਆਇਆ ਹੈ। ਢੀਂਡਸਾ ਨੇ ਕਿਹਾ ਕਿ ਟਕਸਾਲੀ ਨੇਤਾਵਾਂ ਨੇ ਅਜੇ ਸਮਰਥਨ ’ਤੇ ਕੋਈ ਫ਼ੈਸਲਾ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ : ਆਈਲੈਟਸ ਕਰਨ ਦੌਰਾਨ ਬਣੇ ਪ੍ਰੇਮ ਸੰਬੰਧ, ਮੁੰਡੇ ਨੇ ਧੋਖਾ ਦੇ ਕੇ ਬਣਾਈ ਅਸ਼ਲੀਲ ਵੀਡੀਓ, ਟੱਪੀਆਂ ਹੱਦਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News