ਜਲੰਧਰ: ਮਾਨਸਿਕ ਤੌਰ ''ਤੇ ਪਰੇਸ਼ਾਨ ਮੁੰਡੇ ਨੇ ਕੈਪਟਨ ਨੂੰ ਕੀਤਾ ਟਵੀਟ, ਦੋ ਘੰਟਿਆਂ ''ਚ ਮਿਲੀ ਮਦਦ
Sunday, Apr 05, 2020 - 08:00 PM (IST)
ਨਕੋਦਰ (ਪਾਲੀ)— ਨਕੋਦਰ ਦੇ ਨਜ਼ਦੀਕੀ ਪਿੰਡ ਦੇ ਇਕ ਨੌਜਵਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਫਤਰ ਨੂੰ ਟਵੀਟ ਕਰਕੇ ਮਦਦ ਮੰਗੀ ਗਈ। ਦੁਬਈ 'ਚ ਰਹਿਣ ਵਾਲੇ ਐੱਨ. ਆਰ. ਆਈ. ਦੇ ਬੇਟੇ ਵੱਲੋਂ ਕੀਤੇ ਗਏ ਟਵੀਟ ਤੋਂ ਬਾਅਦ ਚੰਡੀਗੜ੍ਹ ਤੋਂ ਲੈ ਕੇ ਜਲੰਧਰ ਤੱਕ ਦੇ ਅਫਸਰ ਹਰਕਤ 'ਚ ਆ ਗਏ। ਉਕਤ ਨੌਜਵਾਨ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੀਤੇ ਗਏ ਟਵੀਟ 'ਚ ਕਿਹਾ ਗਿਆ ਕਿ ਉਹ ਪਿਛਲੇ ਦਿਨਾਂ ਤੋਂ ਪੈਦਾ ਹੋਈ ਸਥਿਤੀ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੈ ਅਤੇ ਉਸ ਨੇ ਦੋ ਦਿਨਾਂ ਤੋਂ ਕੁਝ ਨਹੀਂ ਖਾਧਾ, ਜਿਸ ਦੀ ਸੂਚਨਾ ਮਿਲਦੇ ਹੀ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ. ਐੱਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਪੂਰੇ ਅਮਲੇ ਨਾਲ ਪਿੰਡ ਚਾਨੀਆ ਪਹੁੰਚੇ।
ਇਹ ਵੀ ਪੜ੍ਹੋ: ਜਲੰਧਰ 'ਚ ਕਰਫਿਊ ਦੌਰਾਨ ਔਰਤ ਦਾ ਬੇਰਹਿਮੀ ਨਾਲ ਕਤਲ, ਜਬਰ-ਜ਼ਨਾਹ ਹੋਣ ਦਾ ਖਦਸ਼ਾ
ਜਾਣਕਾਰੀ ਅਨੁਸਾਰ ਪ੍ਰਸ਼ਾਸਨ ਨੂੰ ਮੁੱਖ ਮੰਤਰੀ ਦਫਤਰ ਪੰਜਾਬ ਦੇ ਦਫਤਰ ਤੋਂ ਪ੍ਰਾਪਤ ਹੋਇਆ ਟਵੀਟ ਸੀ. ਟੀ. ਇੰਸਟੀਚਿਊਟ 'ਚ ਪੜ੍ਹਦੇ ਨੌਜਵਾਨ ਜੋ ਕਿ ਪਿਛਲੇ ਦਿਨਾਂ ਤੋਂ ਪੈਦਾ ਹੋਈ ਸਥਿਤੀ ਕਾਰਨ ਪ੍ਰੇਸ਼ਾਨੀ 'ਚ ਸੀ, ਲਈ ਉਦੋਂ ਵਰਦਾਨ ਸਾਬਿਤ ਹੋਇਆ ਜਦੋਂ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ. ਐੱਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਦੀ ਅਗਵਾਈ 'ਚ ਉਸ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਗਈ।
ਇਹ ਵੀ ਪੜ੍ਹੋ: ਭਾਈ ਨਿਰਮਲ ਸਿੰਘ ਦੀ ਧੀ ਕੋਰੋਨਾ ਪਾਜ਼ੀਟਿਵ
ਇਹ ਵੀ ਪੜ੍ਹੋ: ਫਗਵਾੜਾ ਦੇ ਵਾਸੀ ਦੀ ਅਮਰੀਕਾ 'ਚ 'ਕੋਰੋਨਾ ਵਾਇਰਸ' ਨਾਲ ਮੌਤ
ਮੌਜੂਦਾ ਹਾਲਾਤ ਕਾਰਨ ਮਾਨਸਿਕ ਤੌਰ 'ਤੇ ਪਰੇਸ਼ਾਨ ਹੋ ਗਿਆ ਸੀ ਵਿਦਿਆਰਥੀ
ਨੌਜਵਾਨ ਹਰਸਿਮਰਨ ਸਿੰਘ ਜੋ ਕਿ ਸੀ. ਟੀ. ਇੰਸਟੀਚਿਊਟ ਦਾ ਵਿਦਿਆਰਥੀ ਹੈ, ਨੇ ਮੁੱਖ ਮੰਤਰੀ ਦਫਤਰ ਪੰਜਾਬ ਵਿਖੇ ਟਵਿੱਟਰ 'ਤੇ ਕਿਹਾ ਕਿ ਉਹ ਨਕੋਦਰ ਦੇ ਨੇੜਲੇ ਪਿੰਡ 'ਚ ਇਕੱਲਾ ਰਹਿ ਰਿਹਾ ਹੈ ਅਤੇ ਮੌਜੂਦਾ ਸਥਿਤੀ ਕਰਕੇ ਉਸ ਲਈ ਮਾਨਸਿਕ ਸਿਹਤ ਸਮੱਸਿਆ ਪੈਦਾ ਹੋ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਸ ਦਾ ਸਾਰਾ ਪਰਿਵਾਰ ਦੁਬਈ ਵਸਿਆ ਹੋਇਆ ਹੈ। ਨੌਜਵਾਨ ਨੇ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਤੋਂ ਮਦਦ ਦੀ ਮੰਗ ਕੀਤੀ ਕਿ ਉਹ ਇਥੇ ਇਕੱਲਾ ਨਹੀਂ ਰਹਿ ਸਕਦਾ ਅਤੇ ਨਕੋਦਰ ਵਿਖੇ ਆਪਣੇ ਰਿਸ਼ਤੇਦਾਰਾਂ ਕੋਲ ਜਾਣਾ ਚਾਹੁੰਦਾ ਹੈ। ਉਸ ਨੇ ਕਿਹਾ ਕਿ ਇਹ ਸਮਾਂ ਉਸ ਲਈ ਬਹੁਤ ਮੁਸ਼ਕਿਲ ਭਰਿਆ ਹੈ, ਕਿਰਪਾ ਕਰਕੇ ਮੇਰੀ ਮਦਦ ਕਰੋ।
ਇਹ ਵੀ ਪੜ੍ਹੋ: ਜਲੰਧਰ: ਕਰਫਿਊ ਦੌਰਾਨ ਭੋਗਪੁਰ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਇਹ ਵੀ ਪੜ੍ਹੋ: ਭਾਈ ਨਿਰਮਲ ਸਿੰਘ ਦੀ ਆਖਰੀ ਫੋਨ ਕਾਲ ਆਈ ਸਾਹਮਣੇ, ਰਿਕਾਰਡਿੰਗ ਹੋਈ ਵਾਇਰਲ (ਵੀਡੀਓ)
ਇਸ 'ਤੇ ਮੁੱਖ ਮੰਤਰੀ ਦਫਤਰ ਵੱਲੋਂ ਤੁਰੰਤ ਵੱਲ ਧਿਆਨ ਦੇਣ ਲਈ ਜ਼ਿਲਾ ਪ੍ਰਸ਼ਾਸਨ ਨੂੰ ਕਿਹਾ ਗਿਆ ਅਤੇ ਜਿਸ 'ਤੇ ਤੁਰੰਤ ਕਾਰਵਾਈ ਕਰਦਿਆ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਜਿਨ੍ਹਾਂ ਵੱਲੋਂ ਦਿਹਾਤੀ ਖੇਤਰ ਵਿਚ ਫਲੈਗ ਮਾਰਚ ਕੀਤਾ ਜਾ ਰਿਹਾ ਸੀ, ਮੌਕੇ 'ਤੇ ਪਹੁੰਚ ਗਏ। ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨਾਲ ਡਾਕਟਰਾਂ ਦੀ ਟੀਮ ਵੀ ਮੌਜੂਦ ਸੀ, ਜਿਨ੍ਹਾਂ ਨੇ ਨੌਜਵਾਨ ਨੂੰ ਸਿਹਤ ਸਬੰਧੀ ਪੁੱਛਗਿੱਛ ਕੀਤੀ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਐਲਾਨ, ਪੁਲਸ ਜਵਾਨਾਂ ਤੇ ਸਫਾਈ ਸੇਵਕਾਂ ਦਾ ਹੋਵੇਗਾ 50-50 ਲੱਖ ਦਾ ਬੀਮਾ
ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨੇ ਨੌਜਵਾਨ ਨੂੰ ਭਰੋਸਾ ਦੁਆਇਆ ਕਿ ਇਸ ਦੁੱਖ ਦੀ ਘੜੀ ਵਿਚ ਪ੍ਰਸ਼ਾਸਨ ਹਰ ਜ਼ਿਲਾ ਵਾਸੀ ਦੇ ਨਾਲ ਹੈ। ਉਨ੍ਹਾਂ ਉਪ ਮੰਡਲ ਮੈਜਿਸਟਰੇਟ ਨਕੋਦਰ ਅਮਿਤ ਕੁਮਾਰ ਅਤੇ ਏ. ਐੱਸ. ਪੀ. ਵਤਸਲਾ ਗੁਪਤਾ ਨੂੰ ਕਿਹਾ ਕਿ ਨੌਜਵਾਨ ਨੂੰ ਉਸ ਦੇ ਰਿਸ਼ਤੇਦਾਰਾਂ ਨਾਲ ਤੁਰੰਤ ਮਿਲਾਉਣ ਨੂੰ ਯਕੀਨੀ ਬਣਾਇਆ ਜਾਵੇ। ਇਸ 'ਤੇ ਨੌਜਵਾਨ ਹਰਸਿਮਰਨ ਸਿੰਘ ਵੱਲੋਂ ਨੇਕ ਕਾਜ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਜ਼ਿਲਾ ਪ੍ਰਸ਼ਾਸਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।