ਕੈਪਟਨ ਦੀ ਅਪੀਲ ਤੋਂ ਬਾਅਦ ਕੇਂਦਰ ਨੇ ਪੰਜਾਬ ਨੂੰ ਅਲਾਟ ਕੀਤੀ ਕੋਵਿਡ ਵੈਕਸੀਨ
Thursday, May 06, 2021 - 10:21 AM (IST)
ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਕੋਲ ਕੋਵਿਡ ਦੀ ਵੈਕਸੀਨ ਭੇਜੇ ਜਾਣ ਦਾ ਮਾਮਲਾ ਉਠਾਏ ਜਾਣ ਤੋਂ ਬਾਅਦ ਅਖ਼ੀਰ ਕੇਂਦਰ ਨੇ ਪੰਜਾਬ ਨੂੰ 2 ਲੱਖ ਹੋਰ ਵੈਕਸੀਨਜ਼ ਅਲਾਟ ਕਰ ਦਿੱਤੀਆਂ ਹਨ। ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਪੰਜਾਬ ਨੂੰ 2 ਲੱਖ ਨਵੀਆਂ ਵੈਕਸੀਨਜ਼ ਮਿਲ ਗਈਆਂ ਹਨ। ਹੁਣ ਸੂਬੇ ਕੋਲ 2.40 ਲੱਖ ਵੈਕਸੀਨਜ਼ ਮੁਹੱਈਆ ਹਨ।
ਇਹ ਵੀ ਪੜ੍ਹੋ : ਕੋਵਿਡ ਟੈਸਟ ਰਿਪੋਰਟ ਜ਼ਰੂਰੀ ਨਹੀਂ: ਹੁਣ ਇੰਝ ਮਿਲ ਰਹੀ ਹੈ ਹਿਮਾਚਲ ਵਿਚ ਯਾਤਰੀਆਂ ਨੂੰ ਐਂਟਰੀ
ਹਾਲਾਂਕਿ ਇਹ ਵੈਕਸੀਨਜ਼ ਵੀ ਕਾਫ਼ੀ ਨਹੀਂ ਕਿਉਂਕਿ ਪੰਜਾਬ ਵਿਚ ਵੈਕਸੀਨ ਦੀ ਮੰਗ ਲਗਾਤਾਰ ਵਧਦੀ ਜਾ ਰਹੀ ਹੈ। ਕੇਂਦਰ ਨੂੰ ਰੋਜ਼ਾਨਾ ਦੇ ਹਿਸਾਬ ਨਾਲ 4 ਲੱਖ ਵੈਕਸੀਨਜ਼ ਪੰਜਾਬ ਨੂੰ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਸੂਬੇ ਵਿਚ 18 ਸਾਲ ਤੋਂ ਉੱਪਰ ਦੇ ਲੋਕਾਂ ਨੂੰ ਵੈਕਸੀਨ ਨਹੀਂ ਲਾਈ ਜਾ ਰਹੀ। ਕੇਂਦਰ ਤੋਂ ਪ੍ਰਾਪਤ ਹੋਈ ਨਵੀਂ ਵੈਕਸੀਨ 45 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਲਾਈ ਜਾਵੇਗੀ।
ਇਹ ਵੀ ਪੜ੍ਹੋ : ਫਗਵਾੜਾ: ਅੱਧੀ ਦਰਜਨ ਹਸਪਤਾਲਾਂ ’ਚ ਧੱਕੇ ਖਾਣ ਤੋਂ ਬਾਅਦ ਕੋਰੋਨਾ ਮਰੀਜ਼ ਨੇ ਤੜਫ਼-ਤੜਫ਼ ਕੇ ਤੋੜਿਆ ਦਮ
ਦੂਜੇ ਪਾਸੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਲਗਾਤਾਰ ਕੇਂਦਰ ਸਰਕਾਰ ’ਤੇ ਹੋਰ ਵੈਕਸੀਨ ਭੇਜਣ ਲਈ ਦਬਾਅ ਪਾ ਰਹੇ ਹਨ ਤਾਂ ਜੋ ਪੰਜਾਬ ਨੂੰ ਵੈਕਸੀਨ ਮਿਲਦੀ ਰਹੇ, ਜਿਸ ਨਾਲ 45 ਸਾਲ ਤੋਂ ਉੱਪਰ ਦੀ ਉਮਰ ਦੇ ਲੋਕਾਂ ਨੂੰ ਕੋਵਿਡ ਦਾ ਟੀਕਾ ਲਾਉਣ ਦਾ ਕੰਮ ਸੂਬੇ ਵਿਚ ਜਾਰੀ ਰਹੇ। ਮੰਗਲਵਾਰ ਹੀ ਮੁੱਖ ਮੰਤਰੀ ਨੇ ਕਿਹਾ ਸੀ ਕਿ ਪੰਜਾਬ ਕੋਲ ਕੋਵਿਡ ਦੀਆਂ ਸਿਰਫ਼ 50 ਹਜ਼ਾਰ ਡੋਜ਼ ਬਚੀਆਂ ਹਨ, ਜਿਨ੍ਹਾਂ ਵਿਚੋਂ ਬੁੱਧਵਾਰ ਸਵੇਰੇ 40 ਹਜ਼ਾਰ ਡੋਜ਼ ਰਹਿ ਗਈਆਂ ਸਨ। ਹੁਣ ਸੂਬੇ ਕੋਲ 2.40 ਲੱਖ ਡੋਜ਼ ਪਈਆਂ ਹਨ, ਜਿਨ੍ਹਾਂ ਦੀ ਅਲਾਟਮੈਂਟ ਕੱਲ ਜਾਂ ਪਰਸੋਂ ਤੋਂ ਸਰਕਾਰੀ ਸਿਹਤ ਕੇਂਦਰਾਂ ਨੂੰ ਸ਼ੁਰੂ ਕਰ ਦਿੱਤੀ ਜਾਵੇਗੀ ਤਾਂ ਜੋ 45 ਸਾਲ ਤੋਂ ਉੱਪਰ ਦੇ ਲੋਕਾਂ ਦੇ ਟੀਕਾਕਰਨ ਕਰਨ ਦਾ ਕੰਮ ਚੱਲਦਾ ਰਹੇ।
ਇਹ ਵੀ ਪੜ੍ਹੋ : ਕਪੂਰਥਲਾ ’ਚ ਪੰਜਾਬ ਪੁਲਸ ਦੀ ਧੱਕੇਸ਼ਾਹੀ, ਵੀਡੀਓ ’ਚ ਵੇਖੋ ਕਿਵੇਂ ਰੇਹੜੀ ਨੂੰ ਲੱਤਾਂ ਮਾਰ ਚੁੱਕ-ਚੁੱਕ ਸੁੱਟੀਆਂ ਸਬਜ਼ੀਆਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?