ਅੱਜ ਦਿੱਲੀ ਦੌਰੇ ’ਤੇ ਕੈਪਟਨ ਅਮਰਿੰਦਰ ਸਿੰਘ, ਅਮਿਤ ਸ਼ਾਹ ਤੇ ਜੇਪੀ ਨੱਢਾ ਨਾਲ ਕਰ ਸਕਦੇ ਨੇ ਮੁਲਾਕਾਤ

09/09/2022 1:04:02 PM

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਦੌਰੇ 'ਤੇ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕਰਨਗੇ। ਦਿੱਲੀ ਵਿਖੇ ਹੋ ਰਹੀ ਇਸ ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਨੂੰ ਭਾਜਪਾ 'ਚ ਰਲੇਵਾਂ ਕਰਨ ਦੀ ਵਿਚਾਰ ਚਰਚਾ ਹੋ ਸਕਦੀ ਹੈ।  

ਪੜ੍ਹੋ ਇਹ ਵੀ ਖ਼ਬਰ: ਮਹਾਰਾਣੀ ਐਲਿਜ਼ਾਬੈਥ II ਨੇ 1997 'ਚ ਭਾਰਤ ਦੌਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਸੀ ਮੱਥਾ, ਵੇਖੋ ਵੀਡੀਓ

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਦਿਨ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। 2024 ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵੀ ਪੰਜਾਬ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਦੱਸ ਦੇਈਏ ਕਿ ਜੇਕਰ ਇਸ ਵਿਚਾਰ ਚਰਚਾ ਤੋਂ ਬਾਅਦ ਪੰਜਾਬ ਲੋਕ ਕਾਂਗਰਸ ਪਾਰਟੀ ਦਾ ਭਾਜਪਾ ਵਿੱਚ ਰਲੇਵਾਂ ਹੋ ਜਾਂਦਾ ਹੈ ਤਾਂ ਕੈਪਟਨ ਨੂੰ ਪੰਜਾਬ ਭਾਜਪਾ ਵਿੱਚ ਵੱਡੀ ਜ਼ਿੰਮੇਵਾਰੀ ਮਿਲਣ ਦੀ ਉਮੀਦ ਹੈ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਵਿਖੇ ਵਾਪਰੀ ਕਤਲ ਦੀ ਵਾਰਦਾਤ ਮੌਕੇ ਮੌਜੂਦ ਸੀ ਇਹ ਨੌਜਵਾਨ, ਰੋ-ਰੋ ਦੱਸੀ ਸਾਰੀ ਕਹਾਣੀ (ਵੀਡੀਓ)


rajwinder kaur

Content Editor

Related News