ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਆਇਆ ਸਾਹਮਣੇ (ਵੀਡੀਓ)
Tuesday, Sep 08, 2026 - 12:41 PM (IST)
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ 'ਚ ਜਾਣ ਦੀਆਂ ਚਰਚਾਵਾਂ ਵਿਚਾਲੇ ਉਨ੍ਹਾਂ ਦੀ ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਭਾਜਪਾ 'ਚ ਰਹਿਣਗੇ। ਮੀਡੀਆ ਵਲੋਂ ਕੈਪਟਨ ਦੇ ਕਾਂਗਰਸ 'ਚ ਜਾਣ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਕੈਪਟਨ ਸਾਹਿਬ ਭਾਜਪਾ 'ਚ ਹਨ ਅਤੇ ਭਾਜਪਾ 'ਚ ਹੀ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ ਰਿਹਾ ਸ਼ਡਿਊਲ
ਜੈਇੰਦਰ ਕੌਰ ਨੇ ਕਿਹਾ ਕਿ ਕਾਂਗਰਸ 'ਚ ਅੰਦਰੂਨੀ ਕਲੇਸ਼ ਚੱਲ ਰਿਹਾ ਹੈ ਅਤੇ ਉਨ੍ਹਾਂ ਕੋਲ ਜਦੋਂ ਕੋਈ ਹੋਰ ਮੁੱਦਾ ਨਹੀਂ ਹੁੰਦਾ ਤਾਂ ਉਹ ਅਜਿਹੀਆਂ ਅਫ਼ਵਾਹਾਂ ਫੈਲਾ ਦਿੰਦੇ ਹਨ। ਫਿਲਹਾਲ ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ ਨੂੰ ਲੈ ਕੇ ਚੁੱਪ ਹਨ ਅਤੇ ਇਸ ਬਾਰੇ ਅਜੇ ਤੱਕ ਉਨ੍ਹਾਂ ਦਾ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਹੈ।
ਦੱਸਣਯੋਗ ਹੈ ਕਿ 15 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਆਪਣੇ ਭਾਸ਼ਣ 'ਚ 'ਦਿਮਾਗੀ ਨਕਸਲਵਾਦ' ਨੂੰ ਰੋਕਣ ਦਾ ਸੱਦਾ ਦਿੱਤਾ ਸੀ ਅਤੇ ਕੈਪਟਨ ਨੇ ਆਪਣੇ ਲੇਖ ਰਾਹੀਂ ਪ੍ਰਧਾਨ ਮੰਤਰੀ ਨੂੰ 'ਦਿਮਾਗੀ ਨਕਸਲਵਾਦ' ਸ਼ਬਦ ਨੂੰ ਸਪੱਸ਼ਟ ਕਰਨ ਲਈ ਕਿਹਾ ਸੀ। ਅਜਿਹੇ 'ਚ ਚਰਚਾ ਛਿੜ ਗਈ ਸੀ ਕਿ ਕੈਪਟਨ ਕਾਂਗਰਸ ਦਾ ਹਿੱਸਾ ਹੋਣਗੇ ਪਰ ਹੁਣ ਇਨ੍ਹਾਂ ਸਾਰੀਆਂ ਚਰਚਾਵਾਂ ਨੂੰ ਲੈ ਕੇ ਜੈਇੰਦਰ ਕੌਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕੈਪਟਨ ਭਾਜਪਾ ਦਾ ਹੀ ਹਿੱਸਾ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
