ਪੰਜਾਬ ਕੋਲ ਫਾਲਤੂ 'ਪਾਣੀ' ਹੁੰਦਾ ਤਾਂ ਵੰਡਣ 'ਚ ਦਿੱਕਤ ਨਹੀਂ ਸੀ : ਕੈਪਟਨ

07/12/2019 12:10:59 PM

ਚੰਡੀਗੜ੍ਹ : ਸਤਲੁਜ-ਯਮੁਨਾ ਲਿੰਕ (ਐੱਸ. ਵਾਈ. ਐੱਲ.) ਮਾਮਲੇ 'ਚ ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਬੋਲਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਇਸ ਸਮੇਂ ਪਾਣੀ ਦੀ ਸਮੱਸਿਆ ਨਾਲ ਜੁਝ ਰਿਹਾ ਹੈ ਅਤੇ ਸੂਬੇ 'ਚ ਪਾਣੀ ਦੀ ਕਾਫੀ ਕਮੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਕੋਲ ਫਾਲਤੂ ਪਾਣੀ ਹੁੰਦਾ ਤਾਂ ਉਨ੍ਹਾਂ ਨੂੰ ਵੰਡਣ 'ਚ ਕੋਈ ਸਮੱਸਿਆ ਨਹੀਂ ਸੀ ਪਰ ਬਦਕਿਸਮਤੀ ਨਾਲ ਪੰਜਾਬ ਨੂੰ ਰੇਗਿਸਤਾਨ 'ਚ ਤਬਦੀਲ ਹੋਣ ਦੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅਦਾਲਤ ਦੇ ਨਿਰਦੇਸ਼ਾਂ 'ਤੇ ਸਮੱਸਿਆ ਹੱਲ ਹੋਣ ਦੀ ਉਮੀਦ 
ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਪ੍ਰਗਟਾਈ ਹੈ ਕਿ ਸੁਪਰੀਮ ਕੋਰਟ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੀ ਇਕ ਕਮੇਟੀ ਦੇ ਗਠਨ ਬਾਰੇ ਨਿਰਦੇਸ਼ ਦਿੱਤੇ ਗਏ ਹਨ, ਜਿਸ ਨਾਲ ਪੰਜਾਬ ਵਿਚ ਪਾਣੀ ਦੀ ਗੰਭੀਰ ਸਥਿਤੀ ਦੇ ਪਿਛੋਕੜ ਵਿਚ ਗੁੰਝਲਦਾਰ ਐੱਸ. ਵਾਈ. ਐੱਲ. ਦੀ ਸਮੱਸਿਆ ਦਾ ਲੰਮੇ ਸਮੇਂ ਲਈ ਉਚਿਤ ਹੱਲ ਹੋ ਸਕੇਗਾ। ਮੰਗਲਵਾਰ ਨੂੰ ਜਾਰੀ ਹੋਏ ਸੁਪਰੀਮ ਕੋਰਟ ਦੇ ਆਦੇਸ਼ਾਂ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਗੱਲਬਾਤ ਹੀ ਇਸ ਮੁੱਦੇ ਦਾ ਇਕੋ-ਇਕ ਹੱਲ ਹੈ, ਜਿਸ ਨੇ ਪੰਜਾਬ ਨੂੰ ਇਕ ਪ੍ਰਮੁੱਖ ਵਾਤਾਵਰਣ ਸੰਕਟ 'ਚ ਫਸ ਜਾਣ ਦੀ ਚੁਣੌਤੀ ਦਿੱਤੀ ਹੈ। ਸੁਪਰੀਮ ਕੋਰਟ ਦੇ ਹੁਕਮਾਂ ਦੀ ਇਹ ਕਾਪੀ ਸੂਬਾ ਸਰਕਾਰ ਨੂੰ ਵੀਰਵਾਰ ਨੂੰ ਪ੍ਰਾਪਤ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਹਿੱਤ ਵਿਚ ਸਾਰੀਆਂ ਸਬੰਧਤ ਧਿਰਾਂ ਨੂੰ ਇਕੱਠੇ ਹੋ ਕੇ ਵਿਵਾਦ ਨੂੰ ਨਿਪਟਾਉਣਾ ਚਾਹੀਦਾ ਹੈ ਤਾਂ ਜੋ ਅਜਿਹੀ ਤਬਾਹੀ ਨੂੰ ਰੋਕਿਆ ਜਾ ਸਕੇ।


Babita

Content Editor

Related News