ਕਿਸਾਨ ਪਰਾਲੀ ਸਾੜਨਾ ਬੰਦ ਕਰਨ ਤਾਂ ਕੇਂਦਰ ਦੇਵੇਗਾ ਜ਼ਿਆਦਾ ਫਾਇਦਾ : ਕੈਪਟਨ

Wednesday, Oct 16, 2019 - 03:10 PM (IST)

ਕਿਸਾਨ ਪਰਾਲੀ ਸਾੜਨਾ ਬੰਦ ਕਰਨ ਤਾਂ ਕੇਂਦਰ ਦੇਵੇਗਾ ਜ਼ਿਆਦਾ ਫਾਇਦਾ : ਕੈਪਟਨ

ਲੁਧਿਆਣਾ (ਸਿਆਲ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜੇਕਰ ਸੂਬੇ ਦੇ ਕਿਸਾਨ ਪਰਾਲੀ ਨੂੰ ਸਾੜਨਾ ਬੰਦ ਕਰ ਦੇਣ ਤਾਂ ਕੇਂਦਰ ਸਰਕਾਰ ਕਿਸਾਨਾਂ ਨੂੰ ਫਸਲ ਪੈਦਾਵਾਰ 'ਤੇ 100 ਰੁਪਏ ਪ੍ਰਤੀ ਕੁਇੰਟਲ ਦਾ ਜ਼ਿਆਦਾ ਫਾਇਦਾ ਦੇ ਸਕਦੀ ਹੈ। ਕੈਪਟਨ ਨੇ ਕਿਹਾ ਕਿ ਕਿਸਾਨਾਂ ਅਤੇ ਲੋਕਾਂ ਨੂੰ ਪ੍ਰਦੂਸ਼ਿਤ ਹੋ ਰਹੀ ਹਵਾ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸਾਨੂੰ ਸਭ ਨੂੰ ਹੀ ਇਹ ਪ੍ਰਣ ਲੈਣਾ ਚਾਹੀਦਾ ਹੈ ਗੁਰੂ ਦੀ ਪਵਨ ਨੂੰ ਗੰਦਲਾ ਨਾ ਕਰਕੇ ਸਾਫ ਅਤੇ ਪ੍ਰਦੂਸ਼ਣ ਰਹਿਤ ਰੱਖੀਏ ਅਤੇ ਇਸ 'ਚ ਆਪਣਾ ਬਣਦਾ ਯੋਗਦਾਨ ਪਾਈਏ।

ਕੈਪਟਨ ਨੇ ਕਿਹਾ ਕਿ ਕੁਝ ਇਲਾਕਿਆਂ 'ਚ ਪਰਾਲੀ ਨੂੰ ਸਾੜਨ ਦੇ ਮਾਮਲੇ ਜ਼ਰੂਰ ਸਾਹਮਣੇ ਆਏ ਹਨ ਪਰ ਜਿਸ ਤਰ੍ਹਾਂ ਮੀਡੀਆ ਇਸ ਵਿਸ਼ੇ 'ਤੇ ਰਿਪੋਰਟ ਕਰ ਰਿਹਾ ਹੈ। ਇਕ ਸਵਾਲ ਦੇ ਜਵਾਬ 'ਚ ਕੈਪਟਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਕਰਤਾਰਪੁਰ ਲਾਂਘੇ ਦੇ ਮਾਧਿਅਮ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ 'ਚ ਉਹ ਨਤਮਸਤਕ ਹੋਣਗੇ ਪਰ ਪਾਕਿਸਤਾਨ ਨਹੀਂ ਜਾਣਗੇ। ਕੈਪਟਨ ਨੇ ਕਿਹਾ ਕਿ ਪਰਾਲੀ 'ਤੇ ਕੰਟਰੋਲ ਕਰਨ ਨੂੰ ਲੈ ਕੇ ਸਰਕਾਰ ਵਲੋਂ ਜ਼ਿਲਾ ਪੱਧਰ 'ਤੇ ਅਧਿਕਾਰੀਆਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ।


author

Babita

Content Editor

Related News