ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕਾਂ ਨੂੰ ਕ੍ਰਿਸਮਸ ਦੀ ਵਧਾਈ

Monday, Dec 24, 2018 - 09:32 PM (IST)

ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕਾਂ ਨੂੰ ਕ੍ਰਿਸਮਸ ਦੀ ਵਧਾਈ

ਚੰਡੀਗੜ੍ਹ,(ਅਸ਼ਵਨੀ)—ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕ੍ਰਿਸਮਸ ਦੇ ਸ਼ੁੱਭ ਮੌਕੇ 'ਤੇ ਪੰਜਾਬ ਵਾਸੀਆਂ ਖਾਸ ਕਰਕੇ ਈਸਾਈ ਭਾਈਚਾਰੇ ਨੂੰ ਨਿੱਘੀ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਅਸਹਿਣਸ਼ੀਲਤਾ ਅਤੇ ਫਿਰਕੂ ਨਫ਼ਰਤ ਤੋਂ ਉਪਰ ਉਠ ਕੇ ਭਾਈਚਾਰਕ ਸਾਂਝ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਹੈ। ਕ੍ਰਿਸਮਸ ਦੀ ਪੂਰਬਲੀ ਸ਼ਾਮ ਇਕ ਸੰਦੇਸ਼ 'ਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਭੂ ਯਿਸੂ ਮਸੀਹ ਦਾ ਸ਼ਾਂਤੀ, ਪਿਆਰ ਅਤੇ ਦਇਆ ਦਾ ਸੰਦੇਸ਼ ਦੁਨੀਆ ਭਰ ਦੇ ਲੋਕਾਂ ਦੀਆਂ ਜ਼ਿੰਦਗੀਆਂ ਰੁਸ਼ਨਾ ਰਿਹਾ ਹੈ ਅਤੇ ਇਹ ਸੰਦੇਸ਼ ਅੱਜ ਵੀ ਸਾਨੂੰ ਭਾਈਚਾਰਕ ਸਾਂਝ ਅਤੇ ਏਕਤਾ ਦਾ ਰਾਹ ਦਿਖਾਉਂਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਭੂ ਯਿਸੂ ਮਸੀਹ ਦੀ ਫਿਲਾਸਫੀ ਦੀ ਸਾਰਥਿਕਤਾ ਦਾ ਜ਼ਿਕਰ ਕਰਦਿਆਂ ਸਮੁੱਚੀ ਮਨੁੱਖਤਾ ਨੂੰ ਉਨ੍ਹਾਂ ਦੇ ਸਿਧਾਂਤਾਂ 'ਤੇ ਪਹਿਰਾ ਦੇਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਇਸ ਤਿਉਹਾਰ ਨੂੰ ਰਲ-ਮਿਲ ਕੇ ਰਵਾਇਤੀ ਉਤਸ਼ਾਹ ਤੇ ਜੋਸ਼ ਨਾਲ ਮਨਾਉਣ ਦਾ ਸੱਦਾ ਦਿੱਤਾ ਤਾਂ ਜੋ ਸਮਾਜ 'ਚ ਸਾਂਝੀਵਾਲਤਾ ਰਾਹੀਂ 'ਅਨੇਕਤਾ ਵਿਚ ਏਕਤਾ' ਦੇ ਸਿਧਾਂਤ ਨੂੰ ਉਜਾਗਰ ਕੀਤਾ ਜਾ ਸਕੇ।


Related News