ਕੈਪਟਨ-ਰਾਹੁਲ ਦੀ ਮੁਲਾਕਾਤ, ਪੰਜਾਬ ਦੇ ਮੁੱਦਿਆਂ 'ਤੇ ਅਹਿਮ ਵਿਚਾਰਾਂ

Monday, Jan 07, 2019 - 03:28 PM (IST)

ਕੈਪਟਨ-ਰਾਹੁਲ ਦੀ ਮੁਲਾਕਾਤ, ਪੰਜਾਬ ਦੇ ਮੁੱਦਿਆਂ 'ਤੇ ਅਹਿਮ ਵਿਚਾਰਾਂ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਪੰਜਾਬ ਦੇ ਮੁੱਦਿਆਂ ਸਮੇਤ ਲੋਕ ਸਭਾ ਚੋਣਾਂ ਬਾਰੇ ਚਰਚਾ ਹੋਈ। ਕੈਪਟਨ ਅਮਰਿੰਦਰ ਸਿੰਘ ਨੇ ਮੁਲਾਕਾਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਪ੍ਰਧਾਨ ਕੋਲ ਪੰਜਾਬ ਦੇ ਕਈ ਮੁੱਦੇ ਚੁੱਕੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਵਿਧਾਇਕਾਂ ਤੇ ਪਾਰਟੀ ਦੇ ਕੁਝੀ ਸੀਨੀਅਰ ਆਗੂਆਂ ਨੂੰ ਬੋਰਡਾਂ ਤੇ ਨਿਗਮਾਂ ਦੇ ਚੇਅਰਮੈਨ ਲਾਉਣ, ਪਾਰਟੀ ਦੇ ਜੱਥੇਬੰਦਕ ਢਾਂਚੇ 'ਚ ਤਬਦੀਲੀਆਂ ਕਰਨ, ਆਉਂਦੀਆਂ ਲੋਕ ਸਭਾ ਚੋਣਾਂ ਲਈ ਕਮੇਟੀਆਂ ਬਣਾਉਣ ਤੇ ਉਮੀਦਵਾਰਾਂ ਦੀ ਚੋਣ ਸਬੰਧੀ ਵੀ ਚਰਚਾ ਹੋਈ ਹੈ। 


author

Babita

Content Editor

Related News