ਕੈਪਟਨ ਵਲੋਂ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

02/08/2019 10:52:17 AM

ਚੰਡੀਗੜ੍ਹ (ਅਸ਼ਵਨੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਇਹ ਨਿਰਦੇਸ਼ ਜਾਰੀ ਕਰਦੇ ਹੋਏ ਮਾਲ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਫਸਲਾਂ ਦੇ ਨੁਕਸਾਨ ਦਾ ਪਤਾ ਲਾਉਣ ਲਈ ਆਖਿਆ ਹੈ। ਇਹ ਜਾਣਕਾਰੀ ਇਕ ਸਰਕਾਰੀ ਬੁਲਾਰੇ ਨੇ ਦਿੱਤੀ ਹੈ।  ਬੁਲਾਰੇ ਅਨੁਸਾਰ ਭਾਵੇਂ ਕਣਕ ਦੀ ਫਸਲ ਲਈ ਇਹ ਮੀਂਹ ਲਾਭਦਾਇਕ ਹੈ ਪਰ ਗੜ੍ਹੇਮਾਰੀ ਕਾਰਨ ਹੋਏ ਸੰਭਾਵਤ ਨੁਕਸਾਨ ਦਾ ਅਨੁਮਾਨ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਮਾਲ ਵਿਭਾਗ ਦੇ ਸਟਾਫ ਵਲੋਂ ਕੀਤਾ ਜਾਵੇਗਾ।  

Babita

This news is Content Editor Babita