ਕਾਂਗਰਸ ਦੇ 2 ਸਾਲ ਪੂਰੇ ਹੋਣ ''ਤੇ ਬੋਲੇ ਕੈਪਟਨ, ''ਨਸ਼ਿਆਂ ਖਿਲਾਫ ਲੜੀ ਵੱਡੀ ਲੜਾਈ''
Saturday, Mar 16, 2019 - 03:24 PM (IST)
ਚੰਡੀਗੜ੍ਹ : ਪੰਜਾਬ 'ਚ ਕਾਂਗਰਸ 16 ਮਾਰਚ, 2017 ਨੂੰ ਸੱਤਾ 'ਚ ਆਈ ਸੀ। ਆਪਣੀ ਸਰਕਾਰ ਦੇ 2 ਸਾਲ ਪੂਰੇ ਹੋਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ, ਜਿਸ 'ਚ ਕੈਪਟਨ 2 ਸਾਲਾਂ ਅੰਦਰ ਸਰਕਾਰ ਵਲੋਂ ਕੀਤੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦੇ ਰਹੇ ਹਨ। ਕੈਪਟਨ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਨਸ਼ਿਆਂ ਸਬੰਧੀ ਵੱਡੀ ਕਾਰਵਾਈ ਕਰਦਿਆਂ 26088 ਨਸ਼ਾ ਤਸਕਰਾਂ ਨੂੰ ਫੜ੍ਹਿਆ ਹੈ ਅਤੇ ਇਸ ਦੇ ਨਾਲ ਹੀ 502 ਕਿਲੋ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਕਿਸਾਨਾਂ ਬਾਰੇ ਬੋਲਦਿਆਂ ਕੈਪਟਨ ਨੇ ਕਿਹਾ ਕਿ ਹੁਣ ਤੱਕ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ 4736 ਕਰੋੜ ਰੁਪਏ ਦਾ ਕਰਜ਼ਾ ਹੁਣ ਤੱਕ ਮੁਆਫ ਕੀਤਾ ਹੈ ਅਤੇ ਕਰਜ਼ਾ ਮੁਆਫੀ ਦੇ 3 ਹੋਰ ਫੇਜ਼ ਕਵਰ ਕੀਤੇ ਜਾ ਰਹੇ ਹਨ। ਕੈਪਟਨ ਨੇ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਖੇਤ ਮਜ਼ਦੂਰਾਂ ਦੇ ਕਰਜ਼ੇ ਵੀ ਮੁਆਫ ਕੀਤੇ ਜਾਣਗੇ। ਕੈਪਟਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਸਹਿਯੋਗ ਤੋਂ ਬਿਨਾਂ ਕਿਸਾਨਾਂ ਦੀ ਮਦਦ ਸੰਭਵ ਨਹੀਂ ਹੈ।