ਦਰਸ਼ਨੀ ਡਿਓਢੀ ਨੂੰ ਢਾਹੇ ਜਾਣ ਦੇ ਮਾਮਲੇ ''ਚ ਸਰਕਾਰ ਨਹੀਂ ਦੇਵੇਗੀ ਦਖਲ : ਕੈਪਟਨ
Thursday, Apr 04, 2019 - 11:52 AM (IST)
ਚੰਡੀਗੜ੍ਹ (ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਰਨਤਾਰਨ ਦੇ ਗੁਰਦੁਆਰਾ ਦਰਬਾਰ ਸਾਹਿਬ ਦੀ ਦਰਸ਼ਨੀ ਡਿਓਢੀ ਨੂੰ ਢਾਹੇ ਜਾਣ ਨੂੰ ਮੰਦਭਾਗੀ ਘਟਨਾ ਦੱਸਦੇ ਹੋਏ ਉਨ੍ਹਾਂ ਦੀ ਸਰਕਾਰ ਵਲੋਂ ਇਸ ਮਾਮਲੇ ਵਿਚ ਦਖਲ ਦਿੱਤੇ ਜਾਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ, ਜੋ ਕਿ ਪੂਰੀ ਤਰ੍ਹਾਂ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੇ ਘੇਰੇ 'ਚ ਆਉਂਦਾ ਹੈ, ਇਸ ਲਈ ਸਰਕਾਰ ਦਾ ਇਸ ਦਾ ਇਸ 'ਚ ਕੋਈ ਦਖਲ ਨਹੀਂ ਬਣਦਾ।
