ਕੈਪਟਨ ਦਾ ਪ੍ਰਧਾਨ ਮੰਤਰੀ ਮੋਦੀ 'ਤੇ ਪਲਟਵਾਰ, ਯਾਦ ਕਰਵਾਏ 'ਗੋਧਰਾ ਦੰਗੇ'

Saturday, May 11, 2019 - 01:20 PM (IST)

ਕੈਪਟਨ ਦਾ ਪ੍ਰਧਾਨ ਮੰਤਰੀ ਮੋਦੀ 'ਤੇ ਪਲਟਵਾਰ, ਯਾਦ ਕਰਵਾਏ 'ਗੋਧਰਾ ਦੰਗੇ'

ਜਲੰਧਰ— ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕਾਂਗਰਸ ਨੇਤਾ ਸੈਮ ਪਿਤਰੋਦਾ ਦੇ 1984 ਦੇ ਸਿੱਖ ਵਿਰੋਧੀ ਦੰਗਿਆਂ 'ਤੇ ਦਿੱਤੇ ਗਏ ਬਿਆਨ ਤੋਂ ਅਸਹਿਮਤ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਪਲਟਵਾਰ ਕਰਦੇ ਕਿਹਾ ਕਿ ਮੋਦੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਨਾਂ ਸਿੱਖ ਵਿਰੋਧੀ ਦੰਗਿਆਂ ਨਾਲ ਜੋੜਨਾ ਗਲਤ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਗੋਧਰਾ ਦੇ ਨਾਲ ਮੋਦੀ ਦਾ ਨਾਂ ਜੋੜਨਾ ਸ਼ੁਰੂ ਕਰ ਦੇਣ ਤਾਂ? ਕਿਉਂਕਿ ਜਦੋਂ ਗੋਧਰਾ ਕਾਂਡ ਹੋਇਆ ਸੀ ਤਾਂ ਉਸ ਸਮੇਂ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਸੀ। ਅਜਿਹੀ ਸਥਿਤੀ 'ਚ ਮੋਦੀ ਨੂੰ ਕਿਹੋ ਜਿਹਾ ਅਹਿਸਾਸ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਮੋਦੀ ਵੱਲੋਂ ਰਾਜੀਵ ਗਾਂਧੀ ਦਾ ਨਾਂ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੋੜਨਾ ਗਲਤ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਹ ਇੰਨੇ ਹੇਠਲੇ ਪੱਧਰ ਦੀ ਸਿਆਸ ਕਰਨ। 
ਮੁੱਖ ਮੰਤਰੀ ਸੈਮ ਪਿਤਰੋਦਾ ਦੇ ਵਾਦ-ਵਿਵਾਦ ਵਾਲੇ ਬਿਆਨ ਸਬੰਦੀ ਕਿਹਾ ਕਿ ਜੇਕਰ ਪਿਤਰੋਦਾ ਨੇ ਅਸਲ 'ਚ 1984 ਦੇ ਦੰਗੇ ਇਕ ਵੱਡੀ ਘਟਨਾ ਹੈ ਅਤੇ ਇਸ ਮਾਮਲੇ 'ਚ ਪੀੜਤਾਂ ਨੂੰ ਅਜੇ ਤੱਕ ਇਨਸਾਫ ਨਹੀਂ ਮਿਲ ਸਕਿਆ ਹੈ। ਉਨ੍ਹਾਂ ਕਿਹਾ ਕਿ ਦੰਗਿਆਂ 'ਚ ਸ਼ਾਮਲ ਨੇਤਾਵਾਂ ਅਤੇ ਲੋਕਾਂ ਨੂੰ ਕਾਨੂੰਨ ਮੁਤਾਬਕ ਸਜ਼ਾ ਮਿਲਣੀ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਜਦੋਂ ਦੰਗੇ ਹੋ ਰਹੇ ਸਨ ਤਾਂ ਉਨ੍ਹਾਂ ਨੇ ਇਸ 'ਚ ਸੱਜਣ ਕੁਮਾਰ, ਐੱਚ. ਕੇ. ਐੱਲ. ਭਗਤ, ਧਰਮ ਦਾਸ ਸ਼ਾਸਤਰੀ, ਲਲਿਤ ਮਾਕਨ ਅਤੇ ਅਰਜੁਨ ਦਾਸ ਦੇ ਨਾਂ ਚੁਣੇ ਸਨ। ਉਹ ਅੱਜ ਵੀ ਆਪਣੇ ਬਿਆਨ 'ਤੇ ਕਾਇਮ ਹਨ। ਉਨ੍ਹਾਂ ਕਿਹਾ ਕਿ ਜੇਕਰ ਨਿੱਜੀ ਤੌਰ 'ਤੇ ਕੋਈ ਨੇਤਾ ਦੰਗਿਆਂ 'ਚ ਸ਼ਾਮਲ ਸੀ ਤਾਂ ਇਸ ਦਾ ਅਰਥ ਇਹ ਨਹੀਂ ਕਿ ਉਸ 'ਚ ਰਾਜੀਵ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਵੀ ਸ਼ਮੂਲੀਅਤ ਸੀ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਮੋਦੀ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ 1984 ਦੇ ਦਿੱਲੀ ਦੰਗਿਆਂ 'ਚ ਕਈ ਭਾਜਪਾ ਅਤੇ ਆਰ. ਐੱਸ. ਐੱਸ. ਨੇਤਾਵਾਂ ਦੇ ਨਾਂ ਵੀ ਸਾਹਮਣੇ ਆਏ ਸਨ। ਉਨ੍ਹਾਂ ਦੇ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਮੋਦੀ ਅਸਲ 'ਚ ਆਪਣੀਆਂ 5 ਸਾਲ ਦੀਆਂ ਅਸਫਲਤਾਵਾਂ ਤੋਂ ਧਿਆਨ ਹਟਾਉਣਾ ਚਾਹੁੰਦੇ ਹਨ। ਮੋਦੀ ਨੇ 5 ਸਾਲਾਂ 'ਚ ਆਪਣੀ ਇਕ ਵੀ ਉਪਲੱਬਧੀ ਬਾਰੇ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਮੋਦੀ ਕਿਸਾਨਾਂ ਦੀਆਂ ਖੁਦਕੁਸ਼ੀਆਂ, ਵੱਧਦੀ ਬੇਰੋਜ਼ਗਾਰੀ, ਭ੍ਰਿਸ਼ਟਾਚਾਰ ਵਰਗੇ ਮਾਮਲਿਆਂ ਸਬੰਧੀ ਆਪਣੀ ਵਿਚਾਰ ਕਿਉਂ ਨਹੀਂ ਪ੍ਰਗਟ ਕਰ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਬਣਨ ਜਾਂ ਰਿਹਾ ਹੈ ਪਰ ਫਿਰ ਵੀ ਭਾਰਤ ਸਰਕਾਰ ਨੂੰ ਆਈ.ਐੱਸ.ਆਈ. ਅਤੇ ਉਸ ਦੀਆਂ ਸਾਜਿਸ਼ਾਂ ਤੋਂ ਚੌਕਸ ਰਹਿਣਾ ਹੋਵੇਗਾ। ਪਾਕਿਸਤਾਨ 'ਚ ਆਈ. ਐੱਸ. ਆਈ. ਹੀ ਸਰਕਾਰ 'ਤੇ ਹਾਵੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਕੋਰੀਡੋਰ ਬਣਨ ਤੋਂ ਬਾਅਦ ਪਿਹਲੇ ਜੱਥੇ ਨਾਲ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨ ਕਰਨ ਲਈ ਜਾਣਗੇ। 
ਮੋਦੀ ਨੇ ਪੰਜਾਬ ਨਾਲ ਕੀਤਾ ਮਤਰੇਆ ਵਤੀਰਾ, ਵੋਟਾਂ ਮੰਗਣ ਦਾ ਅਧਿਕਾਰ ਨਹੀਂ 
ਕੈਪਟਨ ਅਮਰਿੰਦਰ ਸਿੰਘ ਨੇ ਨਰਿੰਦਰ ਮੋਦੀ 'ਤੇ ਸਿੱਧਾ ਹਮਲਾ ਕਰਦੇ ਹੋਏ ਕਿਹਾ ਕਿ ਮੋਦੀ ਨੇ ਪਿਛਲੇ 5 ਸਾਲਾਂ 'ਚ ਪੰਜਾਬ ਲਈ ਕੁਝ ਵੀ ਨਹੀਂ ਕੀਤਾ, ਇਸ ਲਈ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਤੋਂ ਵੋਟ ਮੰਗਣ ਦਾ ਨੈਤਿਕ ਅਧਿਕਾਰ ਨਹੀਂ ਹੈ। ਪਿਛਲੇ ਦੋ ਸਾਲਾਂ 'ਚ ਪੰਜਾਬ ਦੇ ਕਈ ਮਸਲਿਆਂ ਨੂੰ ਲੈ ਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕਈ ਵਾਰ ਮੁਲਾਕਾਤ ਕੀਤੀ, ਜਿਸ 'ਚ ਪੰਜਾਬ ਦੇ ਉਪਰ ਸਾਬਕਾ ਅਕਾਲੀ ਸਰਕਾਰ ਵੱਲੋਂ ਪਾਏ ਗਏ 31 ਹਜ਼ਾਰ ਕਰੋੜ ਰੁਪਏ ਦੇ ਫੂਡ ਅਕਾਊਂਟ 'ਚ ਘਾਟੇ ਦਾ ਮਾਮਲਾ ਵੀ ਸ਼ਾਮਲ ਸੀ ਪਰ ਇਸ ਦੇ ਬਾਵਜੂਦ ਪ੍ਰਧਾਨ ਮੰਤਰੀ ਨੇ ਪੰਜਾਬ ਨੂੰ ਕੁਝ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਮੋਦੀ ਦੀ ਸਰਕਾਰ ਨੇ ਪੰਜਾਬ ਨਾਲ ਪੂਰੀ ਤਰ੍ਹਾਂ ਮਤਰੇਆ ਵਤੀਰਾ ਕੀਤਾ ਜਦਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਯੂ. ਪੀ. ਏ. ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਦਿਲ ਖੋਲ੍ਹ ਕੇ ਗਰਾਂਟਾਂ ਦੇ ਗੱਫੇ ਦਿੱਤੇ ਸਨ।


author

shivani attri

Content Editor

Related News