ਕੈਪਟਨ ਦਾ ਵੱਡਾ ਬਿਆਨ, ''''ਕਾਂਗਰਸ ਹਾਰੀ ਤਾਂ ਅਸਤੀਫਾ ਦੇ ਦੇਵਾਂਗਾ''''
Friday, May 17, 2019 - 11:25 AM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਪੰਜਾਬ 'ਚ ਕਾਂਗਰਸ ਵਧੀਆ ਪ੍ਰਦਰਸ਼ਨ ਨਹੀਂ ਕਰ ਸਕੀ ਤਾਂ ਉਹ ਅਸਤੀਫਾ ਦੇ ਦੇਣਗੇ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਦਿਆਂ ਲਿਖਿਆ ਹੈ ਕਿ ਜੇਕਰ ਲੋਕ ਸਭਾ ਚੋਣਾਂ 'ਚ ਸੂਬੇ 'ਚੋਂ ਕਾਂਗਰਸ ਦਾ ਸਫਾਇਆ ਹੋ ਗਿਆ ਤਾਂ ਉਹ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫਾ ਦੇ ਦੇਣਗੇ। ਉਨ੍ਹਾਂ ਨੇ ਕਿਹਾ ਕਿ ਸੂਬੇ 'ਚ ਕਾਂਗਰਸ ਦੇ ਪ੍ਰਦਰਸ਼ਨ ਲਈ ਸਾਰੇ ਮੰਤਰੀ ਅਤੇ ਵਿਧਾਇਕ ਜ਼ਿੰਮੇਵਾਰ ਹੋਣਗੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਕਾਂਗਰਸ ਪੰਜਾਬ 'ਚ ਸਾਰੀਆਂ ਲੋਕ ਸਭਾ ਸੀਟਾਂ ਜਿੱਤੇਗੀ। ਦੱਸ ਦੇਈਏ ਕਿ ਪੰਜਾਬ 'ਚ ਲੋਕ ਸਭਾ ਦੀਆਂ 13 ਸੀਟਾਂ ਲਈ 19 ਮਈ ਨੂੰ ਵੋਟਾਂ ਪੈਣ ਜਾ ਰਹੀਆਂ ਹਨ, ਜਿਨ੍ਹਾਂ ਦੇ ਨਤੀਜੇ 23 ਮਈ ਨੂੰ ਆਉਣਗੇ।