ਪ੍ਰਧਾਨ ਮੰਤਰੀ ਮੋਦੀ ਦੇ ''ਸਹੁੰ ਚੁੱਕ'' ਸਮਾਰੋਹ ''ਚ ਨਹੀਂ ਪੁੱਜਣਗੇ ''ਕੈਪਟਨ''
Thursday, May 30, 2019 - 03:58 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਸਹੁੰ ਚੁੱਕ ਸਮਾਰੋਹ' 'ਚ ਸ਼ਾਮਲ ਨਹੀਂ ਹੋਣਗੇ। ਇਸ ਬਾਰੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠਕੁਰਾਲ ਨੇ ਜਾਣਕਾਰੀ ਦਿੱਤੀ ਹੈ। ਰਿਪੋਰਟਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਦੇ 'ਸਹੁੰ ਚੁੱਕ ਸਮਾਰੋਹ' 'ਚ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ, ਰਾਜਪਾਲਾਂ, ਵਿਦੇਸ਼ੀ ਮਹਿਮਾਨਾਂ ਅਤੇ ਹੋਰ ਮਸ਼ਹੂਰ ਹਸਤੀਆਂ ਨੂੰ ਸੱਦਾ ਦਿੱਤਾ ਗਿਆ ਹੈ ਅਤੇ ਇਸ ਦੇ ਲਈ ਦਿੱਲੀ 'ਚ ਖਾਸ ਤਿਆਰੀਆਂ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਦੇ ਰੂਪ 'ਚ ਵੀਰਵਾਰ ਨੂੰ ਦੂਜੀ ਵਾਰ ਸਹੁੰ ਚੁੱਕ ਰਹੇ ਹਨ।