'ਦਸਤਾਰ' ਮਾਮਲੇ 'ਤੇ ਸਿੱਧੂ ਦੇ ਹੱਕ 'ਚ 'ਕੈਪਟਨ', ਲੋਕਾਂ ਨੂੰ ਸੁਣਾਈਆਂ ਖਰੀਆਂ-ਖਰੀਆਂ (ਵੀਡੀਓ)

Tuesday, Jul 02, 2019 - 01:30 PM (IST)

ਚੰਡੀਗੜ੍ਹ : ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਦਸਤਾਰ ਵਾਲੀ ਤਸਵੀਰ ਨਾਲ ਕੀਤੀ ਗਈ ਛੇੜਛਾੜ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਗੁੱਸਾ ਆ ਗਿਆ ਹੈ। ਇਸ ਲਈ ਕੈਪਟਨ ਨੇ ਟਵੀਟ ਕਰਕੇ ਉਨ੍ਹਾਂ ਲੋਕਾਂ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ, ਜਿਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਸਿੱਧੂ ਦੀ ਤਸਵੀਰ ਨਾਲ ਛੇੜਛਾੜ ਕੀਤੀ ਹੈ। ਕੈਪਟਨ ਨੇ ਅਪੀਲ ਕੀਤੀ ਹੈ ਕਿ ਬਿਨਾਂ ਜਾਂਚ ਅਜਿਹੀਆਂ ਚੀਜ਼ਾਂ ਸ਼ੇਅਰ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

PunjabKesari
ਜਾਣੋ ਕੀ ਹੈ ਮਾਮਲਾ
ਦੱਸ ਦੇਈਏ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੋਪਾਲ ਸਿੰਘ ਚਾਵਲਾ ਨੇ ਸੋਸ਼ਲ ਮੀਡੀਆ 'ਤੇ ਨਵਜੋਤ ਸਿੱਧੂ ਦੀ ਇਕ ਤਸਵੀਰ ਸਾਂਝੀ ਕੀਤੀ ਹੈ। ਤਸਵੀਰ 'ਚ ਸਿੱਧੂ ਦੀ ਦਸਤਾਰ 'ਤੇ ਚੰਦ-ਤਾਰੇ ਲਾਏ ਗਏ ਹਨ, ਜਿਸ ਤੋਂ ਬਾਅਦ ਨਵਜੋਤ ਸਿੱਧੂ ਸੋਸ਼ਲ ਮੀਡੀਆ 'ਤੇ ਖੂਬ ਟਰੋਲ ਹੋ ਰਹੇ ਹਨ। 


author

Babita

Content Editor

Related News