ਪੰਜਾਬ ''ਚ ''ਹੜ੍ਹ'' ਵਰਗੇ ਹਾਲਾਤ, ਕੈਪਟਨ ਵਲੋਂ ਡੀ. ਸੀਜ਼. ਨੂੰ ਸਖਤ ਨਿਰਦੇਸ਼

07/18/2019 9:00:27 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਸਖਤ ਹਦਾਇਤ ਕੀਤੀ ਹੈ ਕਿ ਉਹ ਹੜ੍ਹ ਪੀੜਤ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਹਰ ਕਦਮ ਚੁੱਕਣ। ਮੁੱਖ ਮੰਤਰੀ ਨੇ ਦਿੱਲੀ ਤੋਂ ਪਰਤਣ ਮਗਰੋਂ ਪਟਿਆਲਾ, ਬਠਿੰਡਾ, ਮੋਹਾਲੀ ਅਤੇ ਸੰਗਰੂਰ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਜੀ ਤੌਰ 'ਤੇ ਫੋਨ ਕੀਤਾ ਅਤੇ ਸਥਿਤੀ 'ਤੇ ਨੇੜਿਓਂ ਨਜ਼ਰ ਰੱਖਣ ਲਈ ਕਿਹਾ ਹੈ। ਕੈਪਟਨ ਨੇ ਕਿਹਾ ਹੈ ਕਿ ਸੂਬੇ ਤੇ ਜ਼ਿਲਾ ਦਾ ਪ੍ਰਸ਼ਾਸਨ ਜ਼ਮੀਨੀ ਪੱਧਰ 'ਤੇ ਹਰ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਜ਼ਿਕਰਯੋਗ ਹੈ ਕਿ ਪੰਜਾਬ 'ਚ ਪਈ ਭਾਰੀ ਬਾਰਸ਼ ਕਾਰਨ ਕਈ ਸ਼ਹਿਰਾਂ 'ਚ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ। ਇਨ੍ਹਾਂ 'ਚੋਂ ਬਠਿੰਡਾ ਸ਼ਹਿਰ ਦਾ ਸਭ ਤੋਂ ਮਾੜਾ ਹਾਲ ਹੈ, ਜਿੱਥੇ ਬਾਰਸ਼ ਨੇ ਪਿਛਲੇ 20 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਲੋਕਾਂ ਦੇ ਘਰਾਂ 'ਚ 3 ਤੋਂ 4 ਫੁੱਟ ਤੱਕ ਪਾਣੀ ਭਰ ਗਿਆ ਹੈ ਅਤੇ ਪੂਰੇ ਬਠਿੰਡਾ ਸ਼ਹਿਰ ਨੇ ਦਰਿਆ ਦਾ ਰੂਪ ਧਾਰਨ ਕਰ ਲਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਕਈ ਸ਼ਹਿਰਾਂ 'ਚ ਬਾਰਸ਼ ਕਾਰਨ ਅਜਿਹੇ ਹੀ ਹਾਲਾਤ ਬਣੇ ਹੋਏ ਹਨ, ਜਿਨ੍ਹਾਂ 'ਤੇ ਨਜ਼ਰ ਰੱਖਣ ਲਈ ਕੈਪਟਨ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ।

Babita

This news is Content Editor Babita