ਕੈਪਟਨ ਵਲੋਂ ਮੰਤਰੀਆਂ ਤੇ ਵਿਧਾਇਕਾਂ ਨੂੰ 'ਡਿਨਰ' ਦਾ ਸੱਦਾ

Saturday, Aug 03, 2019 - 12:59 PM (IST)

ਕੈਪਟਨ ਵਲੋਂ ਮੰਤਰੀਆਂ ਤੇ ਵਿਧਾਇਕਾਂ ਨੂੰ 'ਡਿਨਰ' ਦਾ ਸੱਦਾ

ਚੰਡੀਗੜ੍ਹ (ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ 5 ਅਗਸਤ ਨੂੰ ਰਾਤ ਦੇ ਭੋਜਨ ਦਾ ਸੱਦਾ ਦਿੱਤਾ ਹੈ, ਜੋ ਕਿ ਪੰਜਾਬ ਭਵਨ ਵਿਖੇ ਕਰਾਇਆ ਜਾਵੇਗਾ। ਇਸ ਦੌਰਾਨ ਕੈਪਟਨ ਵਲੋਂ ਵਿਧਾਇਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ। ਦੱਸ ਦੇਈਏ ਕਿ ਕੈਪਟਨ ਨੂੰ ਵਿਧਾਇਕਾਂ ਵਲੋਂ ਉਨ੍ਹਾਂ ਦੇ ਹਲਕਿਆਂ 'ਚ ਵਿਕਾਸ ਕਾਰਜ ਨਾ ਹੋਣ ਦੀਆਂ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਕੈਪਟਨ ਨੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਡਿਨਰ 'ਤੇ ਬੁਲਾਇਆ ਹੈ, ਜਿੱਥੇ ਕੈਪਟਨ ਵਿਧਾਇਕਾਂ ਦੀਆਂ ਸਮੱੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕੱਢਣਗੇ। 


author

Babita

Content Editor

Related News