ਧਾਰਾ-370 ਖਤਮ ਹੋਣ ''ਤੇ ਕੈਪਟਨ ਦਾ ਵੱਡਾ ਕਦਮ, ਅਲਰਟ ''ਤੇ ''ਪੰਜਾਬ''
Wednesday, Aug 07, 2019 - 03:54 PM (IST)

ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਜੰਮੂ-ਕਸ਼ਮੀਰ 'ਚ ਧਾਰਾ-370 ਖਤਮ ਕਰਨ ਤੋਂ ਬਾਅਦ ਪੰਜਾਬ 'ਚ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਜੰਮੂ-ਕਸ਼ਮੀਰ 'ਚ ਧਾਰਾ-370 ਅਤੇ 35ਏ ਖਤਮ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੂੰ ਖਦਸ਼ਾ ਹੈ ਕਿ ਕਸ਼ਮੀਰ ਦੇ ਦਹਿਸ਼ਤਗਰਦ ਪੰਜਾਬ 'ਚ ਦਾਖਲ ਹੋ ਸਕਦੇ ਹਨ। ਇਸ ਲਈ ਸੂਬਾ ਸਰਕਾਰ ਵਲੋਂ ਅਲਰਟ ਕੀਤਾ ਗਿਆ ਹੈ ਅਤੇ ਇਸ ਦੀ ਪੁਸ਼ਟੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਮਾਹੌਲ ਸ਼ਾਂਤ ਹੋਣ ਤੱਕ ਇਹ ਅਲਰਟ ਜਾਰੀ ਰਹੇਗਾ।
ਦੱਸ ਦੇਈਏ ਕਿ ਕੇਂਦਰ ਸਰਕਾਰ ਵਲੋਂ ਇਹ ਫੈਸਲਾ ਲੈਣ ਤੋਂ ਬਾਅਦ ਜੰਮੂ-ਕਸ਼ਮੀਰ 'ਚ ਕਰਫਿਊ ਲਾਇਆ ਗਿਆ ਹੈ ਅਤੇ ਵੱਡੀ ਗਿਣਤੀ 'ਚ ਫੌਜ ਨੇ ਸੁਰੱਖਿਆ ਹਾਲਾਤ 'ਤੇ ਆਪਣੀ ਨਜ਼ਰ ਰੱਖੀ ਹੋਈ ਹੈ, ਇਸ ਲਈ ਅਹਿਤਿਆਤ ਵਜੋਂ ਸੂਬੇ 'ਚ ਅਲਰਟ ਜਾਰੀ ਕੀਤਾ ਹੋਇਆ ਹੈ।