ਮੁੱਖ ਮੰਤਰੀ ਵਲੋਂ ਈਦ-ਉਲ-ਜੂਹਾ ਮੌਕੇ ਲੋਕਾਂ ਨੂੰ ਵਧਾਈ
Monday, Aug 12, 2019 - 08:41 AM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ-ਉਲ-ਜੂਹਾ (ਬਕਰੀਦ) ਦੇ ਮੌਕੇ ਪੰਜਾਬ ਦੇ ਲੋਕਾਂ ਖਾਸਕਰ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ 'ਚ ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਤਿਉਹਾਰ ਲੋੜਵੰਦਾਂ ਪ੍ਰਤੀ ਸੇਵਾ ਭਾਵ, ਹਮਦਰਦੀ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਮਾਂ ਲੋਕਾਂ ਨੂੰ ਸ਼ਾਤੀ, ਫਿਰਕੂ ਸਦਭਾਵਨਾ ਅਤੇ ਆਪਸੀ ਭਾਈਚਾਰੇ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਦ੍ਰਿੜ ਕਰਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਇਹ ਪਵਿੱਤਰ ਤਿਉਹਾਰ ਪੂਰੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ।