ਕੈਪਟਨ ਵਲੋਂ ਮੋਹਾਲੀ ''ਚ DITAC ਕੇਂਦਰ ਦਾ ਉਦਘਾਟਨ

09/09/2019 3:42:15 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੋਮਵਾਰ ਨੂੰ ਮੋਹਾਲੀ ਵਿਖੇ ਡਿਜੀਟਲ ਜਾਂਚ, ਸਿਖਲਾਈ ਤੇ ਵਿਸ਼ਲੇਸ਼ਣ ਕੇਂਦਰ (ਡੀ. ਆਈ. ਟੀ. ਏ. ਸੀ.) ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਨੇ ਕਿਹਾ ਕਿ ਅੱਜ ਦੇ ਆਧੁਨਿਕ ਯੁੱਗ 'ਚ ਅਸੀਂ ਪੂਰੀ ਤਰ੍ਹਾਂ ਸੋਸ਼ਲ ਮੀਡੀਆ, ਇੰਟਰਨੈੱਟ 'ਤੇ ਨਿਰਭਰ ਹਾਂ। ਉਨ੍ਹਾਂ ਕਿਹਾ ਕਿ ਜਿੱਥੇ ਸਾਡੀ ਨਿਰਭਰਤਾ ਵਧੀ ਹੈ, ਉੱਥੇ ਹੀ ਤਕਨਾਲੋਜੀ ਦੀ ਦੁਰਵਰਤੋਂ 'ਚ ਵੀ ਵਾਧਾ ਹੋਇਆ ਹੈ ਅਤੇ ਸਾਈਬਰ ਕ੍ਰਾਈਮ ਵਧਿਆ ਹੈ, ਜਿਸ ਨੂੰ ਧਿਆਨ 'ਚ ਰੱਖਦੇ ਹੋਏ ਇਸ ਕੇਂਦਰ ਦਾ ਉਦਘਾਟਨ ਕੀਤਾ ਗਿਆ ਹੈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ. ਵਾਈ. ਐੱਲ. ਨਹਿਰ ਦੇ ਮਾਮਲੇ 'ਤੇ ਕੈਪਟਨ ਨੇ ਕਿਹਾ ਕਿ ਸੁਪਰੀਮ ਕੋਰਟ ਵਲੋਂ 4 ਮਹੀਨਿਆਂ ਦਾ ਹੋਰ ਸਮਾਂ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਸਬੰਧੀ ਟੀਮਾਂ ਬਣਾਈਆਂ ਗਈਆਂ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਰੋਹਾਂ ਸਬੰਧੀ ਕੈਪਟਨ ਨੇ ਕਿਹਾ ਕਿ ਪੰਜਾਬ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਪੂਰੀ ਤਰ੍ਹਾਂ ਸਹਿਯੋਗ ਕਰੇਗੀ ਅਤੇ ਇਸ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ।

Babita

This news is Content Editor Babita