ਪੰਜਾਬ ''ਚ ਚੋਣਾਂ ਦਾ ਐਲਾਨ ਹੁੰਦੇ ਹੀ ਕੈਪਟਨ ਨੇ ਮਾਰਿਆ ਲਲਕਾਰ

Saturday, Sep 21, 2019 - 03:40 PM (IST)

ਪੰਜਾਬ ''ਚ ਚੋਣਾਂ ਦਾ ਐਲਾਨ ਹੁੰਦੇ ਹੀ ਕੈਪਟਨ ਨੇ ਮਾਰਿਆ ਲਲਕਾਰ

ਲੁਧਿਆਣਾ (ਨਰਿੰਦਰ) : ਪੰਜਾਬ 'ਚ ਜ਼ਿਮਨੀ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ ਅਤੇ ਚੋਣ ਕਮਿਸ਼ਨ ਨੇ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ 'ਚ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ, ਜਿਸ ਕਾਰਨ ਪੰਜਾਬ ਦਾ ਸਿਆਸੀ ਮਾਹੌਲ ਇਕ ਵਾਰ ਫਿਰ ਗਰਮਾ ਗਿਆ ਹੈ। ਇਸ ਬਾਰੇ ਬੋਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਸਾਰੀਆਂ ਸੀਟਾਂ ਤੋਂ ਚੋਣ ਲੜਨਗੇ ਅਤੇ ਜਿੱਤ ਵੀ ਉਨ੍ਹਾਂ ਦੀ ਹੀ ਹੋਵੇਗੀ।

ਦੱਸ ਦੇਈਏ ਕਿ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਫਗਵਾੜਾ, ਦਾਖਾਂ, ਜਲਾਲਾਬਾਦ ਅਤੇ ਮੁਕੇਰੀਆਂ 'ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਕਰਾਉਣ ਦਾ ਐਲਾਨ ਕੀਤਾ ਗਿਆ ਹੈ, ਜਿੱਥੇ 23 ਸਤੰਬਰ ਨੂੰ ਨਾਮਜ਼ਦਗੀਆਂ ਭਰੀਆਂ ਜਾਣਗੀਆਂ, ਉੱਥੇ ਹੀ 24 ਅਕਤੂਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਪੰਜਾਬ ਦੇ ਨਾਲ ਹੀ ਹਿਮਾਚਲ ਪ੍ਰਦੇਸ਼ 'ਚ ਵੀ 21 ਅਕਤੂਬਰ ਨੂੰ ਹੀ ਜ਼ਿਮਨੀ ਚੋਣਾਂ ਹੋਣਗੀਆਂ।


author

Babita

Content Editor

Related News