ਰਾਜੋਆਣਾ ਦੀ ਸਜ਼ਾ ਮੁਆਫੀ ''ਤੇ ਕੈਪਟਨ ਦਾ ਵੱਡਾ ਬਿਆਨ

09/30/2019 6:43:23 PM

ਲੁਧਿਆਣਾ (ਨਰਿੰਦਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ ਹੋਣ 'ਤੇ ਵੱਡਾ ਬਿਆਨ ਦਿੱਤਾ ਗਿਆ ਹੈ। ਕੈਪਟਨ ਨੇ ਕਿਹਾ ਹੈ ਕਿ ਇਸ ਮਾਮਲੇ 'ਚ ਉਨ੍ਹਾਂ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੂਚੀ ਮੰਗੀ ਗਈ ਸੀ, ਜਿਸ 'ਚ ਰਾਜੋਆਣਾ ਦਾ ਨਾਂ ਜ਼ਰੂਰ ਸ਼ਾਮਲ ਸੀ ਅਤੇ 17 ਬੰਦੀ ਸਿੱਖਾਂ ਦੀ ਸੂਚੀ ਕੇਂਦਰ ਨੂੰ ਸੌਂਪੀ ਗਈ ਸੀ, ਜਿਸ 'ਚ ਹਵਾਰਾ ਤੇ ਭੁੱਲਰ ਦਾ ਨਾਂ ਵੀ ਸ਼ਾਮਲ ਸੀ ਪਰ ਨਾਲ ਹੀ ਕੈਪਟਨ ਨੇ ਕਿਹਾ ਕਿ ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਵੀ ਸੂਰਤ 'ਚ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪੁਰਾਣੇ ਫੌਜੀ ਹਨ ਅਤੇ ਜੇਕਰ ਮਾਹੌਲ ਖਰਾਬ ਹੋਇਆ ਤਾਂ ਉਹ ਫਿਰ ਕਿਸੇ ਨੂੰ ਨਹੀਂ ਛੱਡਣਗੇ।
ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦਾਖਾਂ ਤੋਂ ਉਮੀਦਵਾਰ ਕੈਪਟਨ ਸੰਦੀਪ ਸੰਧੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਇੱਥੇ ਆਏ ਸਨ। ਜ਼ਿਮਨੀ ਚੋਣ ਅਤੇ ਰਾਜੋਆਣਾ ਦੇ ਮੁੱਦੇ ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ ਅਤੇ ਵਿਰੋਧੀ ਪਾਰਟੀਆਂ ਵਲੋਂ ਇਕ-ਦੂਜੇ 'ਤੇ ਦੋਸ਼ਾਂ ਦਾ ਸਿਲਸਿਲਾ ਵੀ ਸ਼ੁਰੂ ਹੋ ਚੁੱਕਾ ਹੈ।ਲਾ ਕਦੇ ਭਾਸ਼ਾ ਵਿਭਾਗ ਅਤੇ ਕਦੇ ਕਿਸੇ ਹੋਰ ਪਾਸੇ ਭੇਜ ਕੇ ਡੰਗ ਟਪਾਉਣ ਵਾਲੀ ਗੱਲ ਹੀ ਕਰ ਰਹੀ ਹੈ।

Babita

This news is Content Editor Babita