ਕੈਪਟਨ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ 'ਮੋਦੀ' ਨੂੰ ਦਿੱਤਾ ਸੱਦਾ (ਵੀਡੀਓ)

10/03/2019 3:09:29 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਨੂੰ ਦਿੱਲੀ ਪਹੁੰਚੇ। ਇੱਥੇ ਕੈਪਟਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਾਮਲ ਹੋਣ ਲਈ ਉਨ੍ਹਾਂ ਨੂੰ ਸੱਦਾ ਦਿੱਤਾ। ਇਸ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਦੱਸਿਆ ਕਿ ਅਕਾਲੀ ਦਲ ਅਤੇ ਐੱਸ. ਜੀ. ਪੀ. ਸੀ. ਇਕੱਲੇ ਹੀ ਪ੍ਰਧਾਨ ਮੰਤਰੀ ਮੋਦੀ ਨੂੰ ਸੱਦਾ ਦਿੱਤਾ ਹੈ, ਇਸ ਲਈ ਉਹ ਆਪਣੇ ਤੌਰ 'ਤੇ ਪ੍ਰਧਾਨ ਮੰਤਰੀ ਨੂੰ ਸੱਦਾ ਦੇਣ ਆਏ ਹਨ।

ਇਸ ਦੇ ਨਾਲ ਹੀ ਕੈਪਟਨ ਨੇ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਸਿਰਫ ਪ੍ਰਕਾਸ਼ ਪੁਰਬ ਸਮਾਗਮਾਂ ਸੰਬਦੀ ਹੀ ਗੱਲਬਾਤ ਹੋਈ ਹੈ ਅਤੇ ਹੋਰ ਕਿਸੇ ਮਸਲੇ 'ਤੇ ਵਿਚਾਰ-ਚਰਚਾ ਨਹੀਂ ਕੀਤੀ ਗਈ ਹੈ। ਦੱਸ ਦੇਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਤੌਰ 'ਤੇ ਮਨਾਇਆ ਜਾ ਰਿਹਾ ਹੈ ਅਤੇ ਇਸ ਦੇ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰੀਆਂ ਕਰਨ 'ਚ ਜੁੱਟੀ ਹੋਈ ਹੈ।


Babita

Content Editor

Related News