ਕੈਪਟਨ ਵਲੋਂ ਰਾਜਸੀ ਆਗੂਆ ਤੇ ਗੈਂਗਸਟਰਾਂ ਵਿਚਾਲੇ ਸਾਂਝ ਦੀ ਜਾਂਚ ਦੇ ਨਿਰਦੇਸ਼

Monday, Dec 09, 2019 - 08:40 AM (IST)

ਕੈਪਟਨ ਵਲੋਂ ਰਾਜਸੀ ਆਗੂਆ ਤੇ ਗੈਂਗਸਟਰਾਂ ਵਿਚਾਲੇ ਸਾਂਝ ਦੀ ਜਾਂਚ ਦੇ ਨਿਰਦੇਸ਼

ਚੰਡੀਗੜ੍ਹ : ਸੂਬੇ 'ਚ ਰਾਜਸੀ ਆਗੂਆਂ ਤੇ ਗੈਂਗਸਟਰਾਂ ਵਿਚਾਲੇ ਗਠਜੋੜ ਦੇ ਦੋਸ਼ਾਂ ਦੀਆਂ ਮੀਡੀਆ ਰਿਪੋਰਟਾਂ ਦਾ ਖੁਦ ਹੀ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੰਦਿਆਂ ਵਾਅਦਾ ਕੀਤਾ ਹੈ ਕਿ ਕਿਸੇ ਦੇ ਵੀ ਦੋਸ਼ੀ ਪਾਏ ਜਾਣ 'ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਆਪਣੇ ਸਾਥੀ 'ਤੇ ਪੂਰਨ ਭਰੋਸਾ ਹੋਣ ਦਾ ਵਿਸ਼ਵਾਸ ਪ੍ਰਗਟਾਇਆ ਹੈ।
ਮੁੱਖ ਮੰਤਰੀ ਨੇ 5 ਦਸੰਬਰ, 2019 ਨੂੰ ਜਾਰੀ ਆਪਣੇ ਹੁਕਮਾਂ 'ਚ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਉਨ੍ਹਾਂ ਇਲਜ਼ਾਮਾਂ ਦੀ ਪੜਚੋਲ ਕਰਨ ਲਈ ਕਿਹਾ ਹੈ, ਜੋ ਉਨ੍ਹਾਂ ਕੋਲ ਪੇਸ਼ ਕੀਤੇ ਦਸਤਾਵੇਜ਼ਾਂ/ਤਸਵੀਰਾਂ ਦੇ ਆਧਾਰ 'ਤੇ ਲÝਾਏ ਗਏ ਹਨ, ਜੋ ਕਿ ਵਿਰੋਧੀ ਪਾਰਟੀਆਂ ਵੱਲੋਂ ਲਾਏ ਗਏ ਦੋਸ਼ਾਂ ਦੇ ਉਲਟ ਕਹਾਣੀ ਬਿਆਨ ਕਰਦੇ ਹਨ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਤਸਵੀਰਾਂ 'ਚ ਇਕ ਬਦਨਾਮ ਅਪਰਾਧੀ ਜਿਸ ਖਿਲਾਫ ਕਈ ਕੇਸ ਦਰਜ ਹਨ ਅਤੇ ਉਸ ਦੇ ਨਾਮੀ ਗੈਂਗਸਟਰਾਂ ਨਾਲ ਵੀ ਸਬੰਧ ਹਨ, ਚੋਟੀ ਦੇ ਅਕਾਲੀ ਆਗੂਆਂ ਸਮੇਤ ਸੁਖਬੀਰ ਬਾਦਲ, ਬਿਕਰਮ ਮਜੀਠੀਆ ਤੇ ਹਰਸਿਮਰਤ ਬਾਦਲ ਦੇ ਨਾਲ ਨਜ਼ਰ ਆਉਂਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਹ ਸਾਫ ਕਰਦਿਆਂ ਕਿਹਾ, ਸੂਬੇ 'ਚ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ, ਜੋ ਵੀ ਕਾਨੂੰਨ ਅਨੁਸਾਰ ਕਰਨੀ ਬਣਦੀ ਹੈ।”
ਸਾਬਕਾ ਅਕਾਲੀ ਸਰਪੰਚ ਦਲਬੀਰ ਢਿੱਲਵਾਂ ਦੇ ਕਤਲ ਤੋਂ ਬਾਅਦ ਅਕਾਲੀ ਦਲ ਤੇ ਭਾਜਪਾ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਜੇਲ• ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 'ਤੇ ਲਾਏ ਜਾ ਦੋਸ਼ਾਂ 'ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, ਮੈਨੂੰ ਇਸ ਗੱਲ 'ਤੇ ਰੱਤੀ ਭਰ ਵੀ ਸ਼ੱਕ ਨਹੀਂ ਕਿ ਮੇਰੇ ਕਿਸੇ ਵੀ ਸਾਥੀ ਦਾ ਅਜਿਹੀ ਕਿਸੇ ਵੀ ਘਿਨਾਉਣੀ ਗਤੀਵਿਧੀ ਵਿੱਚ ਹੱਥ ਹੋਵੇ।” ਰੰਧਾਵਾ ਨੇ ਆਪਣੇ ਉਪਰ ਲੱਗੇ ਦੋਸ਼ਾਂ ਨੂੰ ਰੱਦ ਕਰਦਿਆਂ ਝੂਠਾ ਤੇ ਬੇਬੁਨਿਆਦ ਦੱਸਦਿਆਂ ਖੁਦ ਅਕਾਲੀ ਆਗੂਆਂ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਕਿਸੇ ਵੀ ਨਿਰਪੱਖ ਜਾਂਚ ਏਜੰਸੀ ਜਾਂ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਨੂੰ ਤਿਆਰ ਹਨ। ਇਹ ਅਕਾਲੀ ਹੀ ਹਨ ਜਿਹੜੇ ਗੈਂਗਸਟਰਾਂ ਦੀ ਸਰਪ੍ਰਸਤੀ ਕਰਦੇ ਹਨ ਅਤੇ ਸੂਬੇ ਵਿੱਚ ਜੇਲ•ਪ੍ਰਬੰਧਨ ਦਾ ਬੇੜਾ ਗਰਕ ਕਰ ਦਿੱਤਾ।

ਰੰਧਾਵਾ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਨੂੰ ਬਿਕਰਮ ਸਿੰਘ ਮਜੀਠੀਆ ਦੀ ਡਰੱਗ ਤਸਕਰਾਂ ਅਤੇ ਗੈਂਗਸਟਰਾਂ ਨਾਲ ਸਾਂਝ ਦੇ ਦੋਸ਼ਾਂ ਦੀ ਜਾਂਚ ਦੀ ਮੰਗ ਕਰਨੀ ਚਾਹੀਦੀ ਹੈ। ਦੋਵੇਂ ਸੁਖਬੀਰ ਤੇ ਮਜੀਠੀਆ ਨੂੰ ਇਸ ਜਾਂਚ ਲਈ ਸਹਿਮਤੀ ਦੇਣੀ ਚਾਹੀਦੀ ਹੈ। ਰੰਧਾਵਾ ਨੇ ਮਜੀਠੀਆ ਉਤੇ ਵਰ•ਦਿਆਂ ਉਸ ਨੂੰ ਗੈਂਗਸਟਰਾਂ ਤੇ ਡਰੱਗ ਤਸਕਰਾਂ ਦਾ ਸੁਦਾਗਰ ਆਖਿਆ। ਸ. ਰੰਧਾਵਾ ਨੇ ਅੱਗੇ ਕਿਹਾ ਕਿ ਜੇਲ• ਵਿੱਚ ਬੰਦ ਜੱਗੂ ਭਗਵਾਨਪੁਰੀਆ ਜਿਸ ਨਾਲ ਉਸ ਦੀ ਸਾਂਝ ਦੇ ਦੋਸ਼ ਲਾਏ ਜਾ ਰਹੇ ਹਨ, ਅਸਲ ਵਿੱਚ ਅਕਾਲੀ-ਭਾਜਪਾ ਦੇ ਰਾਜ ਵਿੱਚ ਸਰਗਰਮ ਸੀ ਅਤੇ ਇਸ ਗੈਂਗਸਟਰ ਖਿਲਾਫ ਦਰਜ 44 ਕੇਸਾਂ ਵਿੱਚੋਂ 29 ਕੇਸ ਇਕੱਲੇ ਮਜੀਠੀਆ ਦੇ ਹਲਕੇ ਨਾਲ ਸਬੰਧਤ ਹਨ।


author

Babita

Content Editor

Related News