ਸੂਬੇ ਦੇ ਵਿਗੜਦੇ ਹਾਲਾਤ ਨੂੰ ਸੰਭਾਲਣ ਲਈ ਵਧੀਆ ਲੋਕਾਂ ਦੀ ਲੋੜ : ਕੈਪਟਨ
Thursday, Jan 09, 2020 - 07:11 PM (IST)
ਚੰਡੀਗੜ੍ਹ : ਸ਼ਹਿਰ ਦੇ ਸੈਕਟਰ-15 'ਚ ਸਥਿਤ ਪੰਜਾਬ ਕਾਂਗਰਸ ਭਵਨ 'ਚ 'ਪੰਜਾਬ ਯੂਥ ਕਾਂਗਰਸ' ਦੇ ਨਵੇਂ ਚੁਣੇ ਗਏ ਨੁਮਾਇੰਦਿਆਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਰਿੰਦਰ ਸਿੰਘ ਢਿੱਲੋਂ ਨੂੰ ਯੂਥ ਕਾਂਗਰਸ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਸਮਾਰੋਹ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸ਼ਿੱਰਕਤ ਕੀਤੀ। ਸਮਾਰੋਹ ਨੂੰ ਸੰਬੋÎਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਅਤੇ ਦੇਸ਼ ਦੇ ਹਾਲਾਤ ਨੂੰ ਮੁੱਖ ਰੱਖਦਿਆਂ ਵਧੀਆ ਲੋਕਾਂ ਨੂੰ ਅੱਗੇ ਲਿਆਉਣ ਦੀ ਲੋੜ ਹੈ, ਜਿਹੜੇ ਲੋਕ ਵਿਗੜਦੇ ਹਾਲਾਤ ਨੂੰ ਸੰਭਾਲ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਦੇਸ਼ ਲਈ ਸਾਨੂੰ ਹੀ ਸੋਚਣਾ ਪਵੇਗਾ।