ਮਜੀਠੀਆ ਦੇ ਵਿਰੋਧ ਦਾ ਕੈਪਟਨ ਵਲੋਂ ਕਰਾਰਾ ਜਵਾਬ

Thursday, Jan 16, 2020 - 06:42 PM (IST)

ਮਜੀਠੀਆ ਦੇ ਵਿਰੋਧ ਦਾ ਕੈਪਟਨ ਵਲੋਂ ਕਰਾਰਾ ਜਵਾਬ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਅਕਾਲੀ ਦਲ ਦੇ ਬਾਈਕਾਟ ਤੋਂ ਬਾਅਦ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਸਦਨ ਮੁਲਤਵੀ ਹੋਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਜੀਠੀਆ ਵਲੋਂ ਕੀਤੇ ਗਏ ਵਿਰੋਧ ਦਾ ਕਰਾਰਾ ਜਵਾਬ ਦਿੰਦਿਆਂ ਕਿਹਾ ਹੈ ਕਿ ਵਿਰੋਧੀ ਧਿਰਾਂ ਦਾ ਕੰਮ ਵਿਰੋਧ ਕਰਨ ਦਾ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਿਨਾਂ ਗੱਲ ਤੋਂ ਵਿਰੋਧ ਕਰ ਰਿਹਾ ਹੈ, ਜੋ ਕਿ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧ ਕਰਨਾ ਤਾਂ ਰਿਵਾਜ਼ ਹੀ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਵਾਕਆਊਟ ਕੀਤੇ ਜਾਣ 'ਤੇ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।


author

Babita

Content Editor

Related News