ਕੈਪਟਨ ਨੇ ਪਾਣੀਆਂ ਦੇ ਮੁੱਦੇ 'ਤੇ ਸੱਦੀ ਆਲ ਪਾਰਟੀ ਮੀਟਿੰਗ

Friday, Jan 17, 2020 - 02:48 PM (IST)

ਕੈਪਟਨ ਨੇ ਪਾਣੀਆਂ ਦੇ ਮੁੱਦੇ 'ਤੇ ਸੱਦੀ ਆਲ ਪਾਰਟੀ ਮੀਟਿੰਗ

ਚੰਡੀਗੜ੍ਹ (ਅਸ਼ਵਨੀ) : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਲਾਨ ਕੀਤਾ ਗਿਆ ਹੈ ਕਿ ਉਹ ਸਤਲੁਜ-ਯਮੁਨਾ ਲਿੰਕ (ਐੱਸ. ਵਾਈ. ਐੱਲ.) ਅਤੇ ਪਾਣੀ ਦੇ ਡਿਗਦੇ ਪੱਧਰ 'ਤੇ 23 ਜਨਵਰੀ ਨੂੰ ਆਲ ਪਾਰਟੀ ਮੀਟਿੰਗ ਕਰਨਗੇ। ਇਸ ਮੀਟਿੰਗ 'ਚ ਪਾਣੀਆਂ ਦੇ ਮੁੱਦਿਆਂ ਨਾਲ ਨਜਿੱਠਣ ਲਈ ਵਿਆਪਕ ਰਣਨੀਤੀ ਤਿਆਰ ਕੀਤੀ ਜਾਵੇਗੀ। ਦੱਸ ਦੇਈਏ ਕਿ ਪਾਣੀਆਂ ਦੇ ਮੁੱਦੇ 'ਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਪਹਿਲਾਂ ਵੀ ਅਜਿਹੀ ਮੀਟਿੰਗ ਬੁਲਾਈ ਜਾ ਚੁੱਕੀ ਹੈ।


author

Babita

Content Editor

Related News