ਡੀ. ਜੀ. ਪੀ. ਦੀ ਨਿਯੁਕਤੀ ਬਾਰੇ ''ਕੈਟ'' ਦੇ ਹੁਕਮਾਂ ''ਤੇ ਕੈਪਟਨ ਦਾ ਵੱਡਾ ਬਿਆਨ

Friday, Jan 17, 2020 - 01:24 PM (IST)

ਡੀ. ਜੀ. ਪੀ. ਦੀ ਨਿਯੁਕਤੀ ਬਾਰੇ ''ਕੈਟ'' ਦੇ ਹੁਕਮਾਂ ''ਤੇ ਕੈਪਟਨ ਦਾ ਵੱਡਾ ਬਿਆਨ

ਚੰਡੀਗੜ੍ਹ : ਪੰਜਾਬ 'ਚ ਡੀ. ਜੀ. ਪੀ. ਦੀ ਨਿਯੁਕਤੀ ਮਾਮਲੇ ਸਬੰਧੀ ਕੈਟ ਦੇ ਹੁਕਮਾਂ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਪਟਨ ਨੇ ਕਿਹਾ ਹੈ ਕਿ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਹੀ ਹਨ। ਉਨ੍ਹਾਂ ਕਿਹਾ ਕਿ ਇਹ ਯੂ. ਪੀ. ਐੱਸ. ਸੀ. ਅਤੇ ਕੈਟ ਦਾ ਆਪਸੀ ਮਾਮਲਾ ਹੈ। ਦੱਸ ਦੇਈਏ ਕਿ ਕੈਟ ਵਲੋਂ ਡੀ. ਜੀ. ਪੀ. ਮੁਹੰਮਦ ਮੁਸਤਫਾ ਤੇ ਡੀ. ਜੀ. ਪੀ. ਚਟੋਪਾਧਿਆਏ ਦੀਆਂ ਅਰਜ਼ੀਆਂ ਨੂੰ ਮਨਜ਼ੂਰ ਕਰ ਲਿਆ ਗਿਆ ਹੈ, ਜਿਸ ਨਾਲ ਹੁਣ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਮੁਸ਼ਕਿਲਾਂ 'ਚ ਘਿਰਦੇ ਹੋਏ ਦਿਖਾਈ ਦੇ ਰਹੇ ਹਨ। ਫਿਲਹਾਲ ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰਨ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਕਿਉਂਕਿ ਇਹ ਆਰਡਰ ਦੀ ਕਾਪੀ ਸਾਹਮਣੇ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ।


author

Babita

Content Editor

Related News