ਕੈਪਟਨ ਵਲੋਂ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਡਾ ਐਲਾਨ

Monday, Jan 27, 2020 - 02:12 PM (IST)

ਕੈਪਟਨ ਵਲੋਂ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਡਾ ਐਲਾਨ

ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਤਵਾਰ ਨੂੰ ਇੱਥੇ 71ਵੇਂ ਗਣਤੰਤਰ ਦਿਵਸ ਸਮਾਰੋਹ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ 15 ਲੱਖ ਰੁਪਏ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਗਿਆ। ਮੁੱਖ ਮੰਤਰੀ ਵੱਲੋਂ ਇਹ ਐਲਾਨ ਮਾਰਚ ਪਾਸਟ, ਮਨੋਰੰਜਕ ਲੋਕ ਨਾਚ ਅਤੇ ਹੋਰ ਸੱਭਿਆਚਾਰਕ ਪ੍ਰੋਗਰਾਮਾਂ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਤੋਂ ਬਾਅਦ ਕੀਤਾ ਗਿਆ।
ਇੱਥੇ ਗਣਤੰਤਰ ਦਿਵਸ ਸਮਾਗਮਾਂ ਮੌਕੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਦੇ ਤਕਰੀਬਨ 1500 ਵਿਦਿਆਰਥੀਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ 'ਚ ਹਿੱਸਾ ਲਿਆ। ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਦੀ ਪ੍ਰਧਾਨਗੀ ਹੇਠ ਹੋਰਨਾਂ ਸਾਰੇ ਜ਼ਿਲਿਆਂ 'ਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਗਏ।


author

Babita

Content Editor

Related News