ਦਿੱਲੀ ਪੁੱਜੇ ਕੈਪਟਨ ਦੇ ''ਪੰਜਾਬ'' ਨੂੰ ਲੈ ਕੇ ਵੱਡੇ-ਵੱਡੇ ਦਾਅਵੇ
Wednesday, Feb 05, 2020 - 09:36 AM (IST)
ਚੰਡੀਗੜ੍ਹ : ਕਾਂਗਰਸ ਦੇ ਸਟਾਰ ਪ੍ਰਚਾਰਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ-ਕੱਲ੍ਹ ਦਿੱਲੀ 'ਚ ਡੇਰੇ ਲਾਏ ਹੋਏ ਹਨ ਅਤੇ ਉੱਥੇ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰ ਰਹੇ ਹਨ। ਦਿੱਲੀ 'ਚ ਕੀਤੀਆਂ ਜਾਣ ਵਾਲੀਆਂ ਰੈਲੀਆਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਪੰਜਾਬ 'ਚ ਤਾਂ ਪਾਣੀ ਬਿਲਕੁਲ ਮੁਫਤ ਦਿੱਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ 'ਚ 5500 ਦੇ ਕਰੀਬ ਸਮਾਰਟ ਸਕੂਲ ਬਣਵਾਏ ਹਨ।
ਕੈਪਟਨ ਨੇ ਕਿਹਾ ਕਿ ਸੂਬੇ 'ਚ ਇੰਡਸਟਰੀ ਨੂੰ ਬਿਜਲੀ 4 ਰੁਪਏ ਤੋਂ ਲੈ ਕੇ 6 ਰੁਪਏ ਵਿਚਕਾਰ ਦਿੱਤੀ ਜਾ ਰਹੀ ਹੈ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਨੌਜਵਾਨਾਂ ਨੂੰ 11 ਲੱਖ ਦੇ ਕਰੀਬ ਨੌਕਰੀਆਂ ਦਿੱਤੀਆਂ ਹਨ। ਕੈਪਟਨ ਨੇ ਕਿਹਾ ਕਿ ਲੋਕਾਂ ਨੂੰ ਕਾਂਗਰਸ ਪਾਰਟੀ 'ਤੇ ਵਿਸ਼ਵਾਸ ਸੀ ਕਿ ਚੋਣਾਂ ਦੌਰਾਨ ਪਾਰਟੀ ਨੇ ਜਿਹੜੇ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਤੋੜ ਚੜ੍ਹਾਵੇਗੀ ਅਤੇ ਪਾਰਟੀ ਨੇ ਚੋਣਾਂ ਜਿੱਤਣ ਤੋਂ ਬਾਅਦ ਆਪਣੇ ਵਾਅਦੇ ਪੂਰੇ ਵੀ ਕੀਤੇ ਹਨ। ਹੁਣ ਕੈਪਟਨ ਸਾਹਿਬ ਦੇ ਇਹ ਦਾਅਵੇ ਕਿੰਨੇ ਕੁ ਸੱਚ ਹਨ, ਇਹ ਤਾਂ ਪੰਜਾਬ ਦੀ ਜਨਤਾ ਹੀ ਦੱਸ ਸਕਦੀ ਹੈ।