''ਸਮਾਰਟਫੋਨਾਂ'' ''ਤੇ ਕੈਪਟਨ ਦਾ ਵੱਡਾ ਬਿਆਨ, ''ਕੋਰੋਨਾ ਵਾਇਰਸ ਕਾਰਨ ਹੋਈ ਦੇਰ''

02/26/2020 6:31:17 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ 11ਵੇਂ ਬਜਟ ਇਜਲਾਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਦਨ 'ਚ ਭਾਸ਼ਣ ਦਿੱਤਾ ਗਿਆ, ਜਿਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟਫੋਨ ਅਜੇ ਤੱਕ ਨਾ ਦਿੱਤੇ ਜਾਣ 'ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਨੌਜਵਾਨਾਂ ਨੂੰ ਸਮਾਰਟਫੋਨ ਦੇਣ 'ਚ ਦੇਰੀ ਹੋ ਰਹੀ ਹੈ।

ਕੈਪਟਨ ਨੇ ਕਿਹਾ ਕਿ ਸਮਾਰਟਫੋਨ ਚੀਨ ਤੋਂ ਆਉਣੇ ਸਨ ਪਰ ਕੋਰੋਨਾ ਵਾਇਰਸ ਕਾਰਨ ਅਜਿਹਾ ਨਹੀਂ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਚੀਨ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਘਟਣ ਤੋਂ ਬਾਅਦ ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ।

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਨੌਜਵਾਨਾਂ ਨਾਲ ਵਾਅਦਾ ਕੀਤਾ ਸੀ ਕਿ ਕਾਂਗਰਸ ਦੀ ਸਰਕਾਰ ਆਉਣ 'ਤੇ ਨੌਜਵਾਨਾਂ ਨੂੰ ਸਮਾਰਟਫੋਨ ਦਿੱਤੇ ਜਾਣਗੇ ਅਤੇ ਇਹ ਵਾਅਦਾ ਕਾਂਗਰਸ ਸਰਕਾਰ ਵਲੋਂ ਅੱਜ ਤੱਕ ਪੂਰਾ ਨਹੀਂ ਕੀਤਾ ਜਾ ਸਕਿਆ ਹੈ।

Babita

This news is Content Editor Babita