ਪੰਜਾਬ ''ਚ ''ਰਾਖਵਾਂਕਰਨ ਨੀਤੀ'' ਬਾਰੇ ਮੁੱਖ ਮੰਤਰੀ ਦਾ ਵੱਡਾ ਐਲਾਨ
Thursday, Feb 27, 2020 - 06:38 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਰਾਖਵਾਂਕਰਨ ਨੀਤੀ, ਜਿਸ ਵਿੱਚ ਤਰੱਕੀਆਂ ਲਈ ਰਾਖਵਾਂਕਰਨ ਵੀ ਸ਼ਾਮਲ ਹੈ, ਸੂਬੇ ਅੰਦਰ ਜਾਰੀ ਰਹੇਗੀ ਅਤੇ ਇਸ ਨੂੰ ਖਤਮ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਵਿਧਾਨ ਸਭਾ 'ਚ ਇਸ ਮੁੱਦੇ ਨੂੰ ਲੈ ਕੇ ਕੁਝ ਵਿਧਾਇਕਾਂ ਵੱਲੋਂ ਪ੍ਰਗਟਾਏ ਗਏ ਸੰਸਿਆਂ 'ਤੇ ਵਿਰਾਮ ਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸੂਬਾ ਸਰਕਾਰ ਵੱਲੋਂ ਇਹ ਪਹਿਲਾਂ ਹੀ ਮੁਕੰਮਲ ਰੂਪ 'ਚ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਰਾਖਵਾਂਕਰਨ ਨੀਤੀ ਜਾਰੀ ਰਹੇਗੀ, ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਹੀ ਕਿ ਵਿਰੋਧੀ ਧਿਰ ਵੱਲੋਂ ਇਸ ਮੁੱਦੇ ਨੂੰ ਵਾਰ-ਵਾਰ ਕਿਉਂ ਉਠਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਵਾਅਦਾ ਕੀਤੇ 9 ਨੁਕਤਿਆਂ ਵਿੱਚੋਂ ਇੱਕ ਅਨੁਸਾਰ, ਆਰਥਿਕ ਪੱਖੋਂ ਕਮਜ਼ੋਰ ਵਰਗਾਂ ਲਈ ਨਾ ਕੇਵਲ ਸਿੱਖਿਆ ਸੰਸਥਾਵਾਂ ਵਿੱਚ ਰਾਖਵਾਂਕਰਨ ਵਾਧਾ ਕਰਕੇ 15 ਫੀਸਦ ਕੀਤਾ ਗਿਆ ਹੈ, ਸਗੋਂ ਉਨ੍ਹਾਂ ਦੀ ਯੋਗਤਾ 'ਚ ਵਾਧਾ ਕਰਕੇ ਇਸ ਨੂੰ 6 ਲੱਖ ਤੋਂ 8 ਲੱਖ ਕਰ ਦਿੱਤਾ ਗਿਆ ਹੈ।