''ਪੰਜਾਬ ''ਚ 6ਵਾਂ ਤਨਖਾਹ ਕਮਿਸ਼ਨ ਇਸੇ ਸਾਲ ਲਾਗੂ ਹੋਵੇਗਾ''

Thursday, Feb 27, 2020 - 02:24 PM (IST)

''ਪੰਜਾਬ ''ਚ 6ਵਾਂ ਤਨਖਾਹ ਕਮਿਸ਼ਨ ਇਸੇ ਸਾਲ ਲਾਗੂ ਹੋਵੇਗਾ''

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨ ਵਿਧਾਨ ਸਭਾ 'ਚ ਰਾਜਪਾਲ ਦੇ ਭਾਸ਼ਣ ਉੱਪਰ ਧੰਨਵਾਦੀ ਮਤੇ 'ਤੇ ਬੋਲਦਿਆਂ ਕਿਹਾ ਗਿਆ ਕਿ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਅਮਲ 'ਚ ਲਿਆਉਣ ਦਾ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਭਰੋਸਾ ਦੁਆਇਆ ਕਿ ਤਨਖਾਹ ਕਮਿਸ਼ਨ ਦੀ ਰਿਪੋਰਟ ਜਲਦ ਲਾਗੂ ਕੀਤੀ ਜਾਵੇਗੀ ਅਤੇ ਉਮੀਦ ਹੈ ਕਿ ਇਹ ਮੌਜੂਦਾ ਸਾਲ 'ਚ ਹੀ ਲਾਗੂ ਹੋ ਜਾਵੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੂਰੀ ਪ੍ਰਤੀਬੱਧਤਾ ਨਾਲ ਵੱਖ-ਵੱਖ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਸਫਲਤਾਪੂਰਵਕ ਅਮਲੀਜਾਮਾਂ ਪਹਿਨਾ ਰਹੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।


author

Babita

Content Editor

Related News