''ਕੈਪਟਨ'' ਨੇ ਸ਼੍ਰੋਮਣੀ ਕਮੇਟੀ ਨੂੰ ਦਿਲੋਂ ਕੀਤਾ ਸ਼ੁਕਰੀਆ

Wednesday, Mar 25, 2020 - 09:15 AM (IST)

''ਕੈਪਟਨ'' ਨੇ ਸ਼੍ਰੋਮਣੀ ਕਮੇਟੀ ਨੂੰ ਦਿਲੋਂ ਕੀਤਾ ਸ਼ੁਕਰੀਆ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕੋਰੋਨਾ ਵਾਇਰਸ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲਿਆ ਸਬੰਧੀ ਪ੍ਰਸ਼ੰਸਾ ਕੀਤੀ ਹੈ। ਇਸ ਸਬੰਧੀ ਆਪਣੇ ਫੇਸਬੁੱਕ ਅਕਾਊਂਟ 'ਤੇ ਕੈਪਟਨ ਨੇ ਲਿਖਿਆ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦਿਲੋਂ ਸ਼ੁਕਰੀਆ ਅਦਾ ਕਰਦੇ ਹਨ, ਜੋ ਉਨ੍ਹਾਂ ਨੇ ਆਪਣੇ ਹਸਪਤਾਲ ਤੇ ਸਰਾਵਾਂ, ਕੋਰੋਨਾ ਵਾਇਰਸ ਦੇ ਸ਼ਿਕਾਰ ਮਰੀਜ਼ਾਂ ਦੇ ਇਲਾਜ ਲਈ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਘੜੀ 'ਚ ਅਸੀਂ ਸਾਰੇ ਇਕੱਠੇ ਹਾਂ ਤੇ ਯਕੀਨ ਇੱਕਜੁਟਤਾ ਨਾਲ ਅਸੀਂ ਇਸ 'ਤੇ ਜਿੱਤ ਹਾਸਲ ਕਰ ਲਵਾਂਗੇ।
ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਕਰਫਿਊ ਕਾਰਨ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਲੋੜਵੰਦਾਂ ਦੀ ਹਰ ਮਦਦ ਕਰਨ ਦੇ ਹੁਕਮ ਦਿੱਤੇ ਸਨ। ਡਿਪਟੀ ਕਮਿਸ਼ਨਰਾਂ ਨੂੰ ਲੋਕਾਂ ਦੇ ਘਰਾਂ ਤਕ ਪਹੁੰਚ ਕਰਕੇ ਉਨ੍ਹਾਂ ਨੂੰ ਲੋੜੀਂਦਾ ਸਮਾਨ ਮੁਹੱਈਆ ਕਰਵਾਉਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਸਨ। ਮੁੱਖ ਮੰਤਰੀ ਨੇ ਕਿਹਾ ਸੀ ਕਿ ਇਸ ਕਰਫਿਊ ਦੌਰਾਨ ਲੋਕਾਂ ਦਾ ਭਰਪੂਰ ਸਹਿਯੋਗ ਮਿਲਿਆ ਹੈ। ਜੇਕਰ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਲੋੜ ਪੈਂਦੀ ਹੈ ਜਾਂ ਕੋਈ ਅਮਰਜੈਂਸੀ ਹੁੰਦੀ ਹੈ ਤਾਂ ਉਹ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਨੰਬਰਾਂ 'ਤੇ ਫੋਨ ਕਰਕੇ ਸਿੱਧਾ ਡਿਪਟੀ ਕਮਿਸ਼ਨਰ ਨਾਲ ਸੰਪਰਕ ਕਰ ਸਕਦਾ ਹੈ। 
ਇਹ ਵੀ ਪੜ੍ਹੋ : ਕੋਰੋਨਾ : ਕਰਫਿਊ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਲੋਕਾਂ ਦੇ ਨਾਂ ਸੁਨੇਹਾ
 


author

Babita

Content Editor

Related News