ਕੋਰੋਨਾ ਦੇ ਕਹਿਰ ਦੌਰਾਨ 'ਕੈਪਟਨ' ਵਲੋਂ ਮੰਤਰੀਆਂ ਲਈ ਸਖਤ ਫਰਮਾਨ

Tuesday, Mar 31, 2020 - 04:18 PM (IST)

ਕੋਰੋਨਾ ਦੇ ਕਹਿਰ ਦੌਰਾਨ 'ਕੈਪਟਨ' ਵਲੋਂ ਮੰਤਰੀਆਂ ਲਈ ਸਖਤ ਫਰਮਾਨ

ਚੰਡੀਗੜ੍ਹ (ਅਸ਼ਵਨੀ) : ਕੋਰੋਨਾ ਵਾਇਰਸ ਦੇ ਖਤਰੇ ਤੇ ਪੁਲਸ ਤੇ ਪ੍ਰਸ਼ਾਸਨ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਲੋਂ ਆਪਣੇ ਮੰਤਰੀਆਂ ਨੂੰ ਸਖਤ ਫਰਮਾਨ ਜਾਰੀ ਕੀਤਾ ਗਿਆ ਹੈ। ਕੈਪਟਨ ਨੇ ਮੰਤਰੀਆਂ ਦੇ ਲੋਕਾਂ 'ਚ ਜਾਣ 'ਤੇ ਰੋਕ ਲਾ ਦਿੱਤੀ ਹੈ ਅਤੇ ਉਨ੍ਹਾਂ ਨੂੰ ਕਿਹਾ ਹੈ ਕਿ ਉਹ 3 ਦਿਨ ਆਪਣੇ ਘਰਾਂ 'ਚ ਬੈਠ ਕੇ ਹੀ ਕੰਮ ਕਰਨ ਕਿਉਂਕਿ ਇਸ ਸਮੇਂ ਪਹਿਲਾਂ ਹੀ ਪੁਲਸ ਤੇ ਪ੍ਰਸ਼ਾਸਨ ਕਾਫੀ ਰੁੱਝੇ ਹੋਏ ਹਨ। ਇਸ ਲਈ ਇਸ ਸਮੇਂ ਜਨਤਾ 'ਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਨਾ ਵਧਾਇਆ ਜਾਵੇ। ਕੈਪਟਨ ਨੇ ਸਾਰੇ ਮੰਤਰੀਆਂ ਨੂੰ 3 ਦਿਨਾਂ ਤੱਕ ਘਰਾਂ 'ਚ ਬੈਠ ਕੇ ਹੀ ਲੋਕਾਂ ਦੀ ਮਦਦ ਲਈ ਇੰਤਜ਼ਾਮ ਕਰਨ ਲਈ ਕਿਹਾ ਹੈ। ਦੱਸ ਦੇਈਏ ਕਿ ਮੰਤਰੀ ਲਗਾਤਾਰ ਆਪਣੇ ਹਲਕਿਆਂ 'ਚ ਉਤਰ ਕੇ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਸਨ ਪਰ ਇਸ ਕਾਰਨ ਲੋਕ ਭੀੜ 'ਚ ਇਕੱਠੇ ਵੀ ਹੁੰਦੇ ਸਨ, ਜਿਸ ਨੂੰ ਸਾਂਭਣ ਲਈ ਪ੍ਰ੍ਰਸ਼ਾਸਨ ਨੂੰ ਹੋਰ ਵੀ ਸਖਤੀ ਕਰਨੀ ਪੈ ਰਹੀ ਸੀ। ਇਸੇ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਫੈਸਲਾ ਲਿਆ ਹੈ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ : ਪੰਜਾਬ ਸਰਕਾਰ ਵਲੋਂ 'ਨਸ਼ਾ ਪੀੜਤ ਮਰੀਜ਼ਾਂ' ਲਈ ਵੱਡੀ ਰਾਹਤ

PunjabKesari
ਪੰਜਾਬ 'ਚ ਕੋਰੋਨਾ ਨਾਲ ਚੌਥੀ ਮੌਤ
ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਸੂਬੇ ਵਿਚ ਕੋਰੋਨਾ ਵਾਇਰਸ ਕਾਰਨ ਚੌਥੀ ਮੌਤ ਹੋ ਗਈ। ਤਾਜ਼ਾ ਮਾਮਲਾ ਨਵਾਂਗਰਾਓਂ ਦਾ ਹੈ, ਜਿੱਥੋਂ ਦੇ ਕੋਰੋਨਾ ਵਾਇਰਸ ਨਾਲ ਪੀੜਤ 65 ਸਾਲਾ ਬਜ਼ੁਰਗ ਦੀ ਚੰਡੀਗੜ੍ਹ ਪੀ. ਜੀ. ਆਈ. ਮੰਗਲਵਾਰ ਨੂੰ ਮੌਤ ਹੋ ਗਈ। ਮ੍ਰਿਤਕ ਬਜ਼ੁਰਗ ਦੇ ਕੋਰੋਨਾ ਪੀੜਤ ਹੋਣ ਦਾ ਪਤਾ ਸੋਮਵਾਰ ਨੂੰ ਹੀ ਲੱਗਾ ਸੀ, ਜਿਸ ਨੇ ਮੰਗਲਵਾਰ ਨੂੰ ਦਮ ਤੋੜ ਦਿੱਤਾ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਮ੍ਰਿਤਕ ਬਜ਼ੁਰਗ ਨਾਲ ਸੰਬੰਧਤ 12 ਲੋਕਾਂ ਨੂੰ ਆਈਸੋਲੇਟ ਕੀਤਾ ਹੈ। ਸੂਤਰਾਂ ਮੁਤਾਬਕ ਚਿੰਤਾ ਵਾਲੀ ਗੱਲ ਇਹ ਹੈ ਕਿ ਜਿਸ ਨਵਾਂਗਰਾਓਂ ਦੇ ਬਜ਼ੁਰਗ ਦੀ ਕੋਰੋਨਾ ਵਾਇਰਸ ਨਾਲ ਮੌਤ ਹੋਈ ਹੈ, ਉਸ ਦੀ ਅਜੇ ਤਕ ਕਿਸੇ ਤਰ੍ਹਾਂ ਦੀ ਟਰੈਵਲ ਹਿਸਟਰੀ ਨਹੀਂ ਸੀ, ਫਿਰ ਉਸ ਨੂੰ ਕੋਰੋਨਾ ਵਾਇਰਸ ਕਿਵੇਂ ਹੋਇਆ ਇਹ ਚਿੰਤਾ ਦਾ ਵਿਸ਼ਾ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਅੰਮ੍ਰਿਤਸਰ ਵਿਚ ਹੁਸ਼ਿਆਰਪੁਰ ਦੇ ਹਰਭਜਨ ਸਿੰਘ ਅਤੇ ਸੋਮਵਾਰ ਨੂੰ ਪਟਿਆਲਾ ਦੇ ਹਸਪਤਾਲ ਵਿਚ ਔਰਤ ਦੀ ਕੋਰੋਨਾ ਨਾਲ ਮੌਤ ਹੋਈ ਸੀ, ਜਦਕਿ ਇਟਲੀ ਤੋਂ ਪਰਤੇ ਨਵਾਂਸ਼ਹਿਰ ਦੇ ਪਿੰਡ ਪਠਲਾਵਾ ਦੇ ਬਜ਼ੁਰਗ ਬਲਦੇਵ ਸਿੰਘ ਦੀ 18 ਮਾਰਚ ਨੂੰ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : ਪਰਦੇਸ ਜਾਣ ਦੇ ਸੁਪਨਿਆਂ ਨੂੰ 'ਕੋਰੋਨਾ' ਦਾ ਪੁੱਠਾ ਗੇੜਾ, ਰੁਲ੍ਹੀਆਂ ਬੈਂਡਾਂ ਵਾਲੀਆਂ ਕੁੜੀਆਂ


author

Babita

Content Editor

Related News