ਪੰਜਾਬ ''ਚ ''ਕੋਰੋਨਾ ਕਰਫਿਊ'' ''ਤੇ ਕੈਪਟਨ ਨਾਲ ਖਾਸ ਗੱਲਬਾਤ, ਜਾਣੋ ਕਦੋਂ ਪਹਿਲਾਂ ਜਿਹੇ ਹੋਣਗੇ ਹਾਲਾਤ

04/23/2020 8:31:58 PM

ਜਲੰਧਰ (ਰਮਨਦੀਪ ਸੋਢੀ) : ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਅਤੇ ਸੂਬੇ 'ਚ ਲਗਾਤਾਰ ਕੋਰੋਨਾ ਪੀੜਤਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਕੋਰੋਨਾ ਵਾਇਰਸ ਕਾਰਨ ਸੂਬੇ ਅੰਦਰ ਲੱਗਿਆ ਕਰਫਿਊ ਕਦੋਂ ਤੱਕ ਜਾਰੀ ਰਹੇਗਾ ਅਤੇ ਸੂਬੇ ਦੇ ਹਾਲਾਤ ਕਦੋਂ ਪਹਿਲਾਂ ਵਰਗੇ ਹੋਣਗੇ, ਇਸ ਬਾਰੇ 'ਜਗ ਬਾਣੀ' ਦੇ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਵੀਡੀਓ ਕਾਲ 'ਤੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਕਿਹਾ ਕਿ ਉਹ ਪੰਜਾਬ ਨੂੰ ਕੋਰੋਨਾ ਮੁਕਤ ਕਰਨਾ ਚਾਹੁੰਦੇ ਹਨ ਅਤੇ ਇਹ ਇੱਛਾ ਰੱਖਦੇ ਹਨ ਕਿ ਪੰਜਾਬ ਦੇ ਸਾਰੇ ਲੋਕ ਸੁਰੱਖਿਅਤ ਰਹਿਣ।

ਇਹ ਵੀ ਪੜ੍ਹੋ : ਕੋਰੋਨਾ ਨੇ ਬੁਰੀ ਤਰ੍ਹਾਂ ਜਕੜਿਆ 'ਪੰਜਾਬ', ਅੱਜ ਹੋਈ 17ਵੀਂ ਮੌਤ, ਪੀੜਤਾਂ ਦਾ ਅੰਕੜਾ 286 'ਤੇ ਪੁੱਜਾ

PunjabKesari

ਉਨ੍ਹਾਂ ਕਿਹਾ ਕਿ ਅਜੇ ਤੱਕ ਪੰਜਾਬ ਦੇ ਹਾਲਾਤ ਬਾਕੀ ਦੇਸ਼ਾਂ ਅਤੇ ਸੂਬਿਆਂ ਨਾਲੋਂ ਕਿਤੇ ਠੀਕ ਹਨ। ਉਨ੍ਹਾਂ ਕਿਹਾ ਕਿ ਲਾਕਡਾਊਨ ਜਾਂ ਕਰਫਿਊ ਹੋਵੇ, ਵੱਧ ਤਾਂ ਕੁਝ ਵੀ ਸਕਦਾ ਹੈ ਪਰ ਇਹ ਹਾਲਾਤ 'ਤੇ ਨਿਰਭਰ ਕਰਦਾ ਹੈ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਇਸ ਬਾਰੇ ਇਕ 10 ਮੈਂਬਰੀ ਕਮੇਟੀ ਬਿਠਾਈ ਹੈ, ਜੋ ਸਿਹਤ, ਆਰਥਿਕਤਾ, ਇੰਡਸਟਰੀ, ਲੇਬਰ, ਇੰਪਲਾਈਮੈਂਟ ਆਦਿ ਵਿਸ਼ਿਆਂ 'ਤੇ ਵਿਚਾਰ-ਵਟਾਂਦਰਾ ਕਰਕੇ ਉਨ੍ਹਾਂ ਨੂੰ 2 ਦਿਨਾਂ ਤੱਕ ਰਿਪੋਰਟ ਕਰੇਗੀ, ਜਿਸ ਤੋਂ ਬਾਅਦ ਉਹ ਫੈਸਲਾ ਕਰਨਗੇ ਕਿ ਪੰਜਾਬ 'ਚ ਕਰਫਿਊ ਅੱਗੇ ਵਧਾਇਆ ਜਾਣਾ ਚਾਹੀਦਾ ਹੈ ਜਾਂ ਨਹੀਂ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਨਾ ਚਾਹੁੰਦੇ ਹਨ ਅਤੇ ਲਾਕ ਡਾਊਨ ਬਾਰੇ ਉਹ ਕੀ ਕਹਿਣਗੇ, ਇਸ ਬਾਰੇ ਉਨ੍ਹਾਂ ਨੂੰ ਪਤਾ ਨਹੀਂ ਹੈ। ਕੈਪਟਨ ਨੇ ਇਸ਼ਾਰਾ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ 'ਚ ਹਾਲਾਤ ਸਹੀ ਰਹੇ ਤਾਂ ਕਰਫਿਊ ਵਾਲੇ ਹਾਲਾਤ ਬਦਲ ਵੀ ਸਕਦੇ ਹਨ। 

ਇਹ ਵੀ ਪੜ੍ਹੋ : ਪੀ. ਜੀ. ਆਈ. ਤੋਂ ਬੁਰੀ ਖਬਰ, ਕੋਰੋਨਾ ਪਾਜ਼ੇਟਿਵ 6 ਮਹੀਨਿਆਂ ਦੀ ਬੱਚੀ ਨੇ ਤੋੜਿਆ ਦਮ

ਨਹੀਂ ਮਿਲ ਰਿਹੈ ਕੇਂਦਰ ਦਾ ਸਹਿਯੋਗ
ਕੈਪਟਨ ਅਮਰਿੰਦਰ ਸਿੰਘ ਨੂੰ ਜਦੋਂ ਕੇਂਦਰ ਵਲੋਂ ਮਿਲ ਰਹੇ ਸਹਿਯੋਗ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਉਨ੍ਹਾਂ ਨੂੰ ਕੋਈ ਸਹਿਯੋਗ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਵਿੱਤ ਮੰਤਰੀ ਨੂੰ ਪਤਾ ਹੈ ਕਿ ਪੰਜਾਬ ਕੋਲ ਪੈਸਾ ਨਹੀਂ ਹੈ ਅਤੇ ਉੱਪਰੋਂ ਕੋਰੋਨਾ ਦਾ ਵੱਡਾ ਗੋਲਾ ਪੰਜਾਬ 'ਚ ਫਟ ਗਿਆ ਹੈ, ਜਿਸ 'ਤੇ ਬਹੁਤ ਜ਼ਿਆਦਾ ਖਰਚਾ ਹੋ ਰਿਹਾ ਹੈ ਪਰ ਕੇਂਦਰ ਉਨ੍ਹਾਂ ਦੀ ਕੋਈ ਮਦਦ ਨਹੀਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਤੇ ਪਹਿਲਾਂ ਹੀ ਬਹੁਤ ਕਰਜ਼ਾ ਚੜ੍ਹਿਆ ਹੋਇਆ ਹੈ ਪਰ ਹੁਣ ਇੰਡਸਟਰੀ, ਟਰੇਡ ਬੰਦ ਪਿਆ ਹੋਣ ਕਾਰਨ ਸੂਬੇ ਦੀ ਆਰਥਿਕਤਾ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ। ਕੈਪਟਨ ਨੇ ਇਕ ਵਾਰ ਫਿਰ ਕੇਂਦਰ ਨੂੰ ਪੰਜਾਬ ਸਮੇਤ ਬਾਕੀ ਸੂਬਿਆਂ ਦੀ ਇਸ ਔਖੀ ਘੜੀ 'ਚ ਮਦਦ ਕਰਨ ਲਈ ਕਿਹਾ ਹੈ। ਕੈਪਟਨ ਨੇ ਕਿਹਾ ਕਿ ਕੇਂਦਰ ਵਲੋਂ ਦੇਸ਼ ਦੇ ਸਾਰੇ ਸੂਬਿਆਂ ਨੂੰ 15 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਕੋਰੋਨਾ ਸਬੰਧੀ ਦਿੱਤੀ ਗਈ ਹੈ ਪਰ ਇਸ ਨਾਲ ਕੁਝ ਨਹੀਂ ਬਣਗੇ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਇਕ-ਡੇਢ ਲੱਖ ਕਰੋੜ ਰੁਪਏ ਨਾਲ ਹਿੰਦੋਸਤਾਨ ਕਿਤੇ ਜਾ ਕੇ ਕੋਰੋਨਾ ਵਰਗੀ ਭਿਆਨਕ ਬੀਮਾਰੀ ਨਾਲ ਲੜਾਈ ਲੜ ਸਕਦਾ ਹੈ। 
ਇਹ ਵੀ ਪੜ੍ਹੋ : ਚੰਡੀਗੜ੍ਹ : ਹੁਣ PGI 'ਚ ਹਰ ਸਰਜਰੀ ਤੋਂ ਪਹਿਲਾਂ ਹੋਵੇਗਾ 'ਕੋਰੋਨਾ ਟੈਸਟ'


Babita

Content Editor

Related News