ਕੈਪਟਨ ਦੀ ਵੱਡੀ ਚਿਤਾਵਨੀ, ਪੰਜਾਬ ''ਚ ਹੋਰ ਵਧੇਗਾ ''ਕੋਰੋਨਾ'' ਦਾ ਖਤਰਾ

05/07/2020 2:39:28 PM

ਚੰਡੀਗੜ੍ਹ (ਅਸ਼ਵਨੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚਿਤਾਵਨੀ ਦਿੱਤੀ ਗਈ ਹੈ ਕਿ ਸਮੁੰਦਰੀ ਜਹਾਜ਼ਾਂ ਰਾਹੀਂ ਖਾੜੀ ਦੇਸ਼ਾਂ ਤੋਂ ਕਾਮਿਆਂ ਦੀ ਵਾਪਸੀ ਦੇ ਸਮੇਂ ਸੂਬੇ 'ਚ ਕੋਰੋਨਾ ਵਾਇਰਸ ਦੇ ਫੈਲਣ ਦਾ ਖਤਰਾ ਬਹੁਤ ਜ਼ਿਆਦਾ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਪਰਵਾਸੀ ਪੰਜਾਬੀਆਂ ਖਾਸ ਕਰਕੇ ਕਾਮਿਆਂ ਦੇ ਸਮੁੰਦਰੀ ਜਹਾਜ਼ ਕੁਝ ਦਿਨਾਂ 'ਚ ਪਹੁੰਚਣ ਦੀ ਉਮੀਦ ਹੈ, ਜਦੋਂ ਕਿ ਐੱਨ. ਆਰ. ਆਈਜ਼. ਨੂੰ ਲੈ ਕੇ ਪਹਿਲਾ ਜਹਾਜ਼ ਵੀਰਵਾਰ ਨੂੰ ਪਹੁੰਚਣ ਦੀ ਉਮੀਦ ਹੈ।

ਇਹ ਵੀ ਪੜ੍ਹੋ : 'ਕੋਰੋਨਾ ਮਰੀਜ਼ਾਂ' ਦੀ ਐਡਮਿਸ਼ਨ ਲਈ GMCH-32 ਨੇ ਖੜ੍ਹੇ ਕੀਤੇ ਹੱਥ

PunjabKesari

ਕਰੀਬ 20,000 ਅੰਤਰ ਰਾਸ਼ਟਰੀ ਮੁਸਾਫਰਾਂ ਦੇ ਅਗਲੇ 2-3 ਹਫਤਿਆਂ 'ਚ ਪੰਜਾਬ ਪੁੱਜਣ ਦੀ ਉਮੀਦ ਹੈ ਅਤੇ ਬਾਕੀ ਸੂਬਿਆਂ ਤੋਂ ਵੀ ਆਉਣ ਵਾਲੇ ਦਿਨਾਂ 'ਚ 12,000 ਪੰਜਾਬੀ ਆ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਨੂੰ ਅਪ੍ਰੈਲ 'ਚ ਕਰੀਬ 88 ਫੀਸਦੀ ਤੱਕ ਮਾਲੀਆ ਘਾਟਾ ਝੱਲਣਾ ਪਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ 'ਚ 'ਕੋਰੋਨਾ' ਦਾ ਕੋਹਰਾਮ, 3 ਨਵੇਂ ਮਰੀਜ਼ਾਂ ਦੀ ਪੁਸ਼ਟੀ

ਸੂਬੇ ਨੂੰ ਵੱਖ-ਵੱਖ ਟੈਕਸ ਮਾਲੀਆ ਤੋਂ ਕੋਈ ਆਮਦਨ ਨਹੀਂ ਆਈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ 'ਚ ਕੁੱਲ ਉਦਯੋਗਿਕ ਇਕਾਈਆਂ ਦਾ ਲਗਭਗ 1.5 ਹਿੱਸਾ ਹੀ ਕੰਮ ਕਰ ਰਿਹਾ ਹੈ। ਕੈਪਟਨ ਨੇ ਕਿਹਾ ਕਿ ਕੇਂਦਰ ਤੋਂ ਸਹਾਇਤਾ ਨਾ ਮਿਲਣ ਕਾਰਨ ਪੰਜਾਬ ਮੁਸ਼ਕਲ ਵਿੱਤੀ ਹਾਲਾਤ ਦਾ ਸਾਹਮਣਾ ਕਰ ਰਿਹਾ ਹੈ। ਇਹ ਗੱਲ ਕੈਪਟਨ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ ਅਤੇ ਰਾਹੁਲ ਗਾਂਧੀ ਸਮੇਤ ਕਾਂਗਰਸ ਦੀ ਅਗਵਾਈ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਕੀਤੀ।

ਇਹ ਵੀ ਪੜ੍ਹੋ : ਪੰਜਾਬ ਨੂੰ ਅਪ੍ਰੈਲ ਮਹੀਨੇ 'ਚ 88 ਫੀਸਦੀ ਮਾਲੀ ਨੁਕਸਾਨ, ਕੈਪਟਨ ਨੇ 'ਸੋਨੀਆ' ਨੂੰ ਦੱਸਿਆ


Babita

Content Editor

Related News