ਮਜ਼ਦੂਰਾਂ ਵੱਲੋਂ ਘਰ ਵਾਪਸੀ ਤੋਂ ਇਨਕਾਰ ''ਤੇ ''ਕੈਪਟਨ'' ਖੁਸ਼, ਸਾਂਝੇ ਕੀਤੇ ਦਿਲੀ ਜਜ਼ਬਾਤ

05/10/2020 2:24:27 PM

ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਵਾਇਰਸ ਦੇ ਕਹਿਰ ਦੇ ਚੱਲਦਿਆਂ ਲੱਖਾਂ ਹੀ ਪਰਵਾਸੀ ਮਜ਼ਦੂਰਾਂ ਨੇ ਘਰ ਵਾਪਸੀ ਦੀ ਇੱਛਾ ਜ਼ਾਹਰ ਕੀਤੀ ਸੀ, ਜਿਸ ਤੋਂ ਬਾਅਦ ਅਜਿਹੇ ਬਹੁਤ ਸਾਰੇ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਕਰਕੇ ਉਨ੍ਹਾਂ ਦੀ ਘਰ ਵਾਪਸੀ ਕਰਾਈ ਗਈ ਪਰ ਹੁਣ ਪੰਜਾਬ 'ਚ ਰਹਿਣ ਵਾਲੇ ਬਹੁਤੇ ਮਜ਼ਦੂਰਾਂ ਨੇ ਘਰ ਵਾਪਸੀ ਤੋਂ ਇਨਕਾਰ ਵੀ ਕਰ ਦਿੱਤਾ ਹੈ। ਮਜ਼ਦੂਰਾਂ ਦੇ ਇਸ ਫੈਸਲੇ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਫੀ ਖੁਸ਼ ਹਨ। ਉਨ੍ਹਾਂ ਨੇ ਫੇਸਬੁੱਕ 'ਤੇ ਆਪਣੇ ਦਿਲੀ ਜਜ਼ਬਾਤ ਸਾਂਝੇ ਕਰਦੇ ਹੋਏ ਲਿਖਿਆ ਹੈ ਕਿ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਲਈ ਪੰਜਾਬ ਤੋਂ 40 ਟਰੇਨਾਂ ਰਵਾਨਾ ਹੋ ਚੁੱਕੀਆ ਹਨ ਅਤੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਬਹੁਤ ਸਾਰੇ ਪਰਵਾਸੀ ਮਜ਼ਦੂਰਾਂ ਨੇ ਘਰ ਵਾਪਸੀ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਇਹ ਮਜ਼ਦੂਰ ਹੁਣ ਪੰਜਾਬ 'ਚ ਹੀ ਰਹਿਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ : ਮੋਹਾਲੀ ਤੋਂ ਚੰਗੀ ਖਬਰ, 2 ਹੋਰ ਮਰੀਜ਼ਾਂ ਨੇ 'ਕੋਰੋਨਾ' ਨੂੰ ਹਰਾਇਆ

PunjabKesari

ਕੈਪਟਨ ਨੇ ਕਿਹਾ ਕਿ ਅਜਿਹੇ ਮਜ਼ਦੂਰਾਂ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਕੈਪਟਨ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਜਿਹੜੇ ਮਜ਼ਦੂਰ ਆਪਣੇ ਘਰਾਂ ਨੂੰ ਗਏ ਹਨ, ਉਹ ਜਲਦੀ ਹੀ ਪੰਜਾਬ ਮੁੜ ਆਉਣਗੇ। ਦੱਸਣਯੋਗ ਹੈ ਕਿ ਪੂਰੇ ਸੂਬੇ 'ਚੋਂ ਘਰ ਵਾਪਸੀ ਜਾਣ ਵਾਲੇ ਮਜ਼ਦੂਰਾਂ ਦੀ ਗਿਣਤੀ 8 ਲੱਖ ਨੂੰ ਵੀ ਪਾਰ ਕਰ ਚੁੱਕੀ ਹੈ, ਜਿਸ ਕਾਰਨ ਸੂਬਾ ਸਰਕਾਰ ਡਾਹਢੀ ਪਰੇਸ਼ਾਨ ਸੀ ਅਤੇ ਜ਼ਿਲਾ ਪ੍ਰਸ਼ਾਸਨ ਦੇ ਵੀ ਹੱਥ-ਪੈਰ ਫੁੱਲ ਗਏ ਸਨ। ਪੰਜਾਬ ਸਰਕਾਰੀ ਦੀ ਵੈੱਬਸਾਈਟ 'ਤੇ 4 ਤੋਂ 5 ਦਿਨਾਂ ਵਿਚਕਾਰ ਹੀ ਘਰ ਵਾਪਸੀ ਲਈ 8 ਲੱਖ ਮਜ਼ੂਦਰਾਂ ਨੇ ਅਪਲਾਈ ਕਰ ਦਿੱਤਾ ਸੀ ਪਰ ਇਨ੍ਹਾਂ ਚੋਂ ਬਹੁਤੇ ਮਜ਼ਦੂਰ ਰਜਿਸਟ੍ਰੇਸ਼ਨ ਕਰਵਾ ਕੇ ਵੀ ਰੇਲਵੇ ਸਟੇਸ਼ਨਾਂ 'ਤੇ ਆਪਣੇ ਘਰ ਜਾਣ ਲਈ ਨਹੀਂ ਆਏ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੂੰ ਥੋੜ੍ਹਾ ਸੁੱਖ ਦਾ ਸਾਹ ਆਇਆ ਹੈ।
ਇਹ ਵੀ ਪੜ੍ਹੋ : 'ਕੋਰੋਨਾ' ਦਾ ਗੜ੍ਹ ਬਣ ਚੁੱਕੀ ਬਾਪੂਧਾਮ ਕਾਲੋਨੀ 'ਚ 3 ਨਵੇਂ ਕੇਸਾਂ ਦੀ ਪੁਸ਼ਟੀ
 


Babita

Content Editor

Related News