2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਸਬੰਧੀ 'ਕੈਪਟਨ' ਦਾ ਅਹਿਮ ਬਿਆਨ

Friday, Jun 05, 2020 - 04:31 PM (IST)

2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਸਬੰਧੀ 'ਕੈਪਟਨ' ਦਾ ਅਹਿਮ ਬਿਆਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਵਾਇਰਸ ਸਬੰਧੀ ਇਕ ਆਨਲਾਈਨ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਇਕ ਸਵਾਲ ਦਾ ਜਵਾਬ ਦਿੰਦਿਆਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ। ਕੈਪਟਨ ਨੂੰ ਜਦੋਂ ਪੁੱਛਿਆ ਗਿਆ ਕਿ ਪਹਿਲਾਂ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਸੀ ਕਿ ਉਹ ਸਾਲ 2022 ਦੀਆਂ ਚੋਣਾਂ ਨਹੀਂ ਲੜਨਗੇ ਤਾਂ ਹੁਣ ਉਨ੍ਹਾਂ ਦੇ ਕੀ ਵਿਚਾਰ ਹਨ।

ਇਹ ਵੀ ਪੜ੍ਹੋ : ਕੈਪਟਨ ਦੀ 'ਵਾਤਾਵਰਣ ਦਿਵਸ' ਮੌਕੇ ਲੋਕਾਂ ਨੂੰ ਖਾਸ ਅਪੀਲ

ਇਸ ਦਾ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਜ਼ਰੂਰ ਲੜਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪਹਿਲਾਂ ਉਨ੍ਹਾਂ ਨੇ ਇਸ ਗੱਲ ਦਾ ਐਲਾਨ ਕੀਤਾ ਸੀ ਕਿ ਉਨ੍ਹਾਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਿਹਾ ਸੀ ਕਿ ਇਹ ਉਨ੍ਹਾਂ ਦੀ ਆਖਰੀ ਚੋਣ ਹੈ ਪਰ ਇਸ ਤੋਂ ਬਾਅਦ ਉਨ੍ਹਾਂ ਦੇ ਦੋਸਤਾਂ ਅਤੇ ਮਿੱਤਰਾਂ ਨੇ ਉਨ੍ਹਾਂ ਦੇ ਇਸ ਫੈਸਲੇ ਨੂੰ ਗਲਤ ਠਹਿਰਾਇਆ, ਜਿਸ ਤੋਂ ਬਾਅਦ ਕੈਪਟਨ ਨੇ ਐਲਾਨ ਕੀਤਾ ਕਿ ਉਹ ਸਾਲ 2022 ਦੀਆਂ ਚੋਣਾਂ ਜ਼ਰੂਰ ਲੜਨਗੇ।
ਇਹ ਵੀ ਪੜ੍ਹੋ : ਸਿਵਲ ਹਸਪਤਾਲ 'ਚ ਇਲਾਜ ਲਈ ਤੜਫਦੀ ਰਹੀ ਗਰਭਵਤੀ ਬੀਬੀ


author

Babita

Content Editor

Related News