ਸ਼ਰਾਬ ਦਾ ਰੈਵੇਨਿਊ ਬਚਾਉਣ ਲਈ ''ਕੈਪਟਨ'' ਨੂੰ ਬਦਲਣਾ ਪਿਆ ਫੈਸਲਾ

06/15/2020 8:19:43 AM

ਲੁਧਿਆਣਾ (ਹਿਤੇਸ਼) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਨਲਾਕ-1 ਦੇ ਦੌਰਾਨ ਕਰਫਿਊ 'ਚ ਦਿੱਤੀ ਗਈ ਛੋਟ ਵਾਪਸ ਲੈਣ ਲਈ ਭਾਵੇਂ ਮਰੀਜ਼ਾਂ ਦੀ ਵੱਧਦੀ ਗਿਣਤੀ ਦਾ ਹਵਾਲਾ ਦਿੱਤਾ ਜਾ ਰਿਹਾ ਹੈ ਪਰ ਉਨ੍ਹਾਂ ਦੇ ਇਸ ਫੈਸਲੇ ’ਤੇ ਪਹਿਲੇ ਹੀ ਦਿਨ ਤੋਂ ਸਵਾਲ ਖੜ੍ਹੇ ਹੋ ਰਹੇ ਹਨ ਕਿ ਦੋ ਦਿਨ ਦੀ ਰੋਕ ਨਾਲ ਕਿਸ ਤਰ੍ਹਾਂ ਲੋਕਾਂ ਨੂੰ ਕੋਰੋਨਾ ਤੋਂ ਬਚਾਇਆ ਜਾ ਸਕਦਾ ਹੈ। ਉੱਥੇ ਹੀ ਪਾਬੰਦੀ ਨੂੰ ਲੈ ਕੇ ਜਾਰੀ ਬਿਆਨ ਅਤੇ ਹੁਕਮਾਂ ’ਚ ਬਦਲਾਅ ਹੋਣ ਨੂੰ ਲੈ ਕੇ ਵੀ ਕਈ ਤਰ੍ਹਾਂ ਦੀ ਚਰਚਾ ਸੁਣਨ ਨੂੰ ਮਿਲ ਰਹੀ ਹੈ, ਜਿਸ 'ਚ ਮੁੱਖ ਰੂਪ 'ਤੇ ਇਹੀ ਕਿਹਾ ਜਾ ਰਿਹਾ ਹੈ ਕਿ ਸ਼ਰਾਬ ਦਾ ਰੈਵੇਨਿਊ ਬਚਾਉਣ ਲਈ ਇਹ ਸਭ ਕੁੱਝ ਕੀਤਾ ਗਿਆ ਹੈ ਕਿਉਂਕਿ ਪਹਿਲਾਂ ਕੈਪਟਨ ਵੱਲੋਂ ਜਾਰੀ ਪ੍ਰੈੱਸ ਰਿਲੀਜ਼ 'ਚ ਹਫਤੇ ਦੇ ਆਖਰੀ ਦੋ ਦਿਨ ਤੋਂ ਇਲਾਵਾ ਸਰਕਾਰੀ ਛੁੱਟੀ ਦੌਰਾਨ ਪੂਰੀ ਤਰ੍ਹਾਂ ਤਾਲਾਬੰਦੀ ਹੋਣ ਨਾਲ ਲੋਕਾਂ ਨੂੰ ਘਰਾਂ ਤੋਂ ਨਿਕਲਣ ਲਈ ਈ-ਪਾਸ ਦੀ ਲੋੜ ਹੋਣ ਦੀ ਗੱਲ ਕਹੀ ਗਈ ਸੀ ਪਰ ਅਗਲੇ ਦਿਨ ਕੈਪਟਨ ਦੇ ਬਿਆਨ ਤੋਂ ਇਲਾਵਾ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮ ਬਿਲਕੁਲ ਹੀ ਵੱਖਰੇ ਸਨ, ਜਿਸ ਦੇ ਮੁਤਾਬਕ ਸ਼ਨੀਵਾਰ ਅਤੇ ਸਰਕਾਰੀ ਛੁੱਟੀ ਦੌਰਾਨ ਗੈਰ-ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰੱਖਣ ਅਤੇ ਐਤਵਾਰ ਨੂੰ ਪੂਰੀ ਤਰ੍ਹਾਂ ਬੰਦ ਰੱਖਣ ਦੀ ਗੱਲ ਕਹੀ ਗਈ ਹੈ

ਇਹ ਵੀ ਪੜ੍ਹੋ : ਕੋਵਿਡ-19 : ਟ੍ਰਾਈਸਿਟੀ ਚੰਡੀਗੜ੍ਹ 'ਚ 28 ਲੋਕ ਕੋਰੋਨਾ ਪਾਜ਼ੇਟਿਵ

ਦੱਸਿਆ ਜਾਂਦਾ ਹੈ ਕਿ ਦੋ ਦਿਨ ਪੂਰੀ ਤਰ੍ਹਾਂ ਬੰਦ ਰੱਖਣ ਦੇ ਸ਼ੁਰੂਆਤੀ ਪ੍ਰਸਾਤਵ ’ਚ ਸ਼ਰਾਬ ਦੇ ਠੇਕਿਆਂ ਨੂੰ ਖੋਲ੍ਹਣ ਦੀ ਛੋਟ ਦੇਣ ਦਾ ਪਹਿਲੂ ਸਰਕਾਰ ਦੇ ਗਲੇ ਦੀ ਹੱਡੀ ਬਣ ਗਿਆ ਸੀ ਕਿਉਂਕਿ ਜੇਕਰ ਸ਼ਰਾਬ ਦੇ ਠੇਕਿਆਂ ਨੂੰ ਬੰਦ ਰੱਖਦੇ ਤਾਂ ਦੋ ਦਿਨ 'ਚ ਹੀ ਕਰੋੜਾਂ ਦੀ ਐਕਸਾਈਜ਼ ਡਿਊਟੀ ਦਾ ਨੁਕਸਾਨ ਹੋਣਾ ਸੀ ਅਤੇ ਜੇਕਰ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਬੰਦ ਰੱਖ ਕੇ ਸ਼ਰਾਬ ਦੇ ਠੇਕਿਆਂ ਨੂੰ ਖੁੱਲ੍ਹੇ ਰੱਖਣ ਦੀ ਛੋਟ ਦਿੱਤੀ ਜਾਂਦੀ ਹੈ ਤਾਂ ਲੋਕਾਂ 'ਚ ਸਰਕਾਰ ਦੀ ਕਾਫੀ ਕਿਰਕਿਰੀ ਹੁੰਦੀ ਅਤੇ ਵਿਰੋਧੀ ਧਿਰ ਨੂੰ ਹਮਲਾ ਬੋਲਣ ਦਾ ਮੌਕਾ ਮਿਲ ਜਾਂਦਾ।

ਇਸ ਦੇ ਮੱਦੇਨਜ਼ਰ ਸ਼ਨੀਵਾਰ ਸਰਕਾਰੀ ਛੁੱਟੀ ਦੌਰਾਨ ਗੈਰ-ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰਹਿਣ ਦੀ ਛੋਟ ਦਿੰਦੇ ਹੋਏ ਐਤਵਾਰ ਨੂੰ ਪੂਰੀ ਤਰ੍ਹਾਂ ਬੰਦ ਰੱਖਣ ਦੀ ਗੱਲ ਕਹੀ ਗਈ ਹੈ ਕਿ ਜਦੋਂ ਕਿ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਤੋਂ ਇਲਾਵਾ ਹੋਟਲ, ਰੈਸਟੋਰੈਂਟ ਨੂੰ ਡਲਿਵਰੀ ਲਈ ਸਾਰੇ ਦਿਨ ਸ਼ਾਮ 7 ਵਜੇ ਤੱਕ ਖੁੱਲ੍ਹੇ ਰੱਖਣ ਦੀ ਛੋਟ ਦਿੱਤੀ ਗਈ ਹੈ। ਇਸ ਦੀ ਆੜ 'ਚ ਸ਼ਰਾਬ ਦੀਆਂ ਦੁਕਾਨਾਂ ਨੂੰ ਰਾਤ 8 ਵਜੇ ਤੱਕ ਖੁੱਲ੍ਹਾ ਰੱਖਣ ਦਾ ਫੈਸਲਾ ਕੀਤਾ ਗਿਆ। ਉੱਥੇ ਹੀ ਸ਼ਨੀਵਾਰ ਅਤੇ ਐਤਵਾਰ ਤੋਂ ਇਲਾਵਾ ਸਰਕਾਰੀ ਛੁੱਟੀ ਵਾਲੇ ਦਿਨ ਵੀ ਜ਼ਿਲ੍ਹੇ 'ਚ ਸਾਰੇ ਤਰ੍ਹਾਂ ਦੇ ਵਾਹਨਾਂ ਨੂੰ ਰਾਤ 9 ਵਜੇ ਤੱਕ ਮੂਵਮੈਂਟ ਦੀ ਛੋਟ ਦਿੱਤੀ ਗਈ ਹੈ।

 


Babita

Content Editor

Related News