ਨਿੱਜੀ ਸਕੂਲਾਂ ਦੇ ਮੁਕਾਬਲੇ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਵਧੀਆ : ਕੈਪਟਨ
Wednesday, Jul 22, 2020 - 03:28 PM (IST)
ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ ਦੀ ਸ਼ਲਾਘਾ ਕੀਤੀ ਗਈ ਹੈ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਕਹਿੰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨਿੱਜੀ ਸਕੂਲਾਂ ਦੇ ਮੁਕਾਬਲੇ ਕਿਤੇ ਬਿਹਤਰ ਪ੍ਰਦਰਸ਼ਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਕ ਵਾਰ ਫਿਰ ਸਰਕਾਰੀ ਸਕੂਲਾਂ ਨੇ ਨਿੱਜੀ ਸਕੂਲਾਂ ਦੇ ਮੁਕਾਬਲੇ ਵਧੀਆ ਪ੍ਰਦਰਸ਼ਨ ਕਰਦੇ ਹੋਏ 94.32 ਪਾਸ ਫੀਸਦੀ ਦਿੱਤਾ ਹੈ।
ਇਹ ਵੀ ਪੜ੍ਹੋ : ਧਰਮਕੋਟ 'ਚ ਚੜ੍ਹਦੇ ਦਿਨ ਵੱਡੀ ਵਾਰਦਾਤ, ਅਗਵਾ ਕੀਤਾ ਮੈਡੀਕਲ ਸਟੋਰ ਦਾ ਸੰਚਾਲਕ
ਉਨ੍ਹਾਂ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਪਿਛਲੇ 2-3 ਸਾਲਾਂ 'ਚ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ 'ਚ ਕਿੰਨਾ ਜ਼ਿਆਦਾ ਸੁਧਾਰ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ 'ਚ ਅਧਿਆਪਕਾਂ ਦੀ ਵਚਨਬੱਧਤਾ ਅਤੇ ਸਖਤ ਮਿਹਨਤ ਸਾਹਮਣੇ ਆਈ ਹੈ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ : ਹੁਣ GMCH-32 'ਚ ਵੀ ਹੋ ਸਕੇਗੀ 'ਓਪਨ ਹਾਰਟ ਸਰਜਰੀ', ਮਸ਼ੀਨ ਇੰਸਟਾਲ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ 'ਚ ਸਰਕਾਰੀ ਸਕੂਲਾਂ ਦੀ ਦਸ਼ਾ ਨੂੰ ਸੁਧਾਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਸਿੱਖਿਆ ਮਹਿਕਮੇ ਲਈ ਸਰਕਾਰ ਨੇ ਬਜਟ ਵੀ ਜ਼ਿਆਦਾ ਰੱਖਿਆ ਹੈ। ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ 'ਚ ਬਦਲਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : 16 ਸਾਲ ਪਹਿਲਾਂ ਵਿਆਹੇ ਜੋੜੇ ਦੀ ਆਪਸ 'ਚ ਨਾ ਨਿਭੀ, ਲੜਾਈ ਇਸ ਹੱਦ ਤੱਕ ਪੁੱਜੀ ਕਿ...