ਜ਼ਹਿਰੀਲੀ ਸ਼ਰਾਬ ਮਾਮਲੇ ''ਚ ਕੇਜਰੀਵਾਲ ''ਤੇ ਭੜਕੇ ਕੈਪਟਨ, ''''ਕੀ ਤੁਹਾਨੂੰ ਕੋਈ ਸ਼ਰਮ-ਹਯਾ ਹੈ?''''

08/03/2020 11:24:35 AM

ਚੰਡੀਗੜ੍ਹ : ਸੂਬੇ 'ਚ ਜ਼ਹਿਰੀਲੀ ਸ਼ਰਾਬ ਨਾਲ ਵਾਪਰੀ ਦੁਖਦਾਇਕ ਘਟਨਾ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਉਣ ਬਾਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੰਗ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਕੈਪਟਨ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਆਪਣੇ ਕੰਮ ਨਾਲ ਵਾਸਤਾ ਰੱਖਣ ਲਈ ਕਿਹਾ ਹੈ। ਉਨ੍ਹਾਂ ਨੇ ਕੇਜਰੀਵਾਲ ਨੂੰ ਪੰਜਾਬ 'ਚ ਮੂਧੇ ਮੂੰਹ ਡਿੱਗ ਚੁੱਕੀ ਆਮ ਆਦਮੀ ਪਾਰਟੀ ਨੂੰ ਮੁੜ ਪੈਰਾਂ 'ਤੇ ਖੜ੍ਹਾ ਕਰਨ ਲਈ ਅਤੇ ਇਸ ਦੁਖਾਂਤ ਮਾਮਲੇ 'ਤੇ ਸਿਆਸੀ ਰੋਟੀਆਂ ਨਾ ਸੇਕਣ ਲਈ ਕਿਹਾ।

ਇਹ ਵੀ ਪੜ੍ਹੋ : 'ਸੁਖਦੇਵ ਢੀਂਡਸਾ' ਵੱਲੋਂ 6 ਨੂੰ ਹੰਗਾਮੀ ਮੀਟਿੰਗ, ਬਾਦਲਾਂ ਨੂੰ ਲੱਗ ਸਕਦੈ ਵੱਡਾ ਝਟਕਾ!
ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਦੀ ਸਖ਼ਤ ਆਲੋਚਨਾ ਕੀਤੀ, ਜਿਨ੍ਹਾਂ ਨੇ ਆਪਣੇ ਟਵਿੱਟਰ 'ਤੇ ਟਿੱਪਣੀ ਕੀਤੀ ਕਿ ਇਸ ਮਾਮਲੇ ਨੂੰ ਕੇਂਦਰੀ ਜਾਂਚ ਏਜੰਸੀ (ਸੀ. ਬੀ. ਆਈ.) ਦੇ ਹੱਥਾਂ 'ਚ ਦੇ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਕਿਹਾ, ''ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਚਲੀਆਂ ਗਈਆਂ ਅਤੇ ਤੁਸੀਂ ਇਸ ਦੁਖਦਾਇਕ ਘਟਨਾ ਤੋਂ ਸਿਆਸੀ ਲਾਹਾ ਖੱਟਣਾ ਚਾਹੁੰਦੇ ਹੋ, ਕੀ ਤਹਾਨੂੰ ਕੋਈ ਸ਼ਰਮ-ਹਯਾ ਹੈ?" ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਆਪਣੇ ਸੂਬੇ 'ਚ ਅਮਨ-ਕਾਨੂੰਨ ਦੀ ਵਿਵਸਥਾ 'ਤੇ ਧਿਆਨ ਦੇਣ ਲਈ ਕਿਹਾ, ਜਿੱਥੇ ਅਪਰਾਧੀ ਅਤੇ ਗੈਂਗਸਟਰ ਬੇਖੌਫ਼ ਹੋ ਕੇ ਉਥੋਂ ਦੀਆਂ ਗਲੀਆਂ 'ਚ ਗੁੰਡਾਗਰਦੀ ਕਰਦੇ ਫਿਰਦੇ ਹਨ।

ਇਹ ਵੀ ਪੜ੍ਹੋ : ਬੀਮਾਰ ਭਰਾ ਨੂੰ ਬਚਾਉਣ ਲਈ ਪੰਡਿਤ ਪਿੱਛੇ ਲੱਗਿਆ ਅੰਧ-ਵਿਸ਼ਵਾਸੀ, ਗਊਸ਼ਾਲਾ 'ਚ ਕੀਤਾ ਵੱਡਾ ਕਾਂਡ
ਕੇਜਰੀਵਾਲ ਦੇ ਇਸ ਦਾਅਵੇ ਕਿ ਸਥਾਨਕ ਪੁਲਸ ਵੱਲੋਂ ਪਿਛਲੇ ਕੁਝ ਮਹੀਨਿਆਂ ਦੌਰਾਨ ਨਾਜਾਇਜ਼ ਸ਼ਰਾਬ ਦਾ ਕੋਈ ਵੀ ਕੇਸ ਹੱਲ ਨਹੀਂ ਕੀਤਾ ਗਿਆ, ਨੂੰ ਫਜ਼ੂਲ ਦੱਸਦਿਆਂ ਮੁੱਖ ਮੰਤਰੀ ਨੇ 'ਆਪ' ਆਗੂ ਨੂੰ ਕੁਝ ਵੀ ਬੋਲਣ ਤੋਂ ਪਹਿਲਾਂ ਆਪਣੇ ਤੱਥ ਜਾਂਚਣ ਲਈ ਕਿਹਾ। ਹਾਲ ਹੀ 'ਚ 22 ਅਪ੍ਰੈਲ ਨੂੰ ਖੰਨਾ ਵਿਖੇ ਨਾਜਾਇਜ਼ ਸ਼ਰਾਬ ਦੀ ਇੱਕ ਫੈਕਟਰੀ ਦਾ ਪਰਦਾਫਾਸ਼ ਕੀਤੇ ਜਾਣ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ 8 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ ਅਤੇ 7 ਹੋਰ ਭਗੌੜੇ ਵਿਅਕਤੀਆਂ ਨੂੰ ਫੜ੍ਹਨ ਲਈ ਛਾਪੇਮਾਰੀ ਜਾਰੀ ਹੈ।

ਇਹ ਵੀ ਪੜ੍ਹੋ : ਪ੍ਰੇਮਿਕਾ ਦੇ ਇਸ਼ਕ 'ਚ ਅੰਨ੍ਹੇ ਪਤੀ ਨੂੰ ਜ਼ਹਿਰ ਦਿਖਦੀ ਸੀ ਪਤਨੀ, ਰਾਹ 'ਚੋਂ ਹਟਾਉਣ ਲਈ ਕੀਤਾ ਖ਼ੌਫਨਾਕ ਕਾਰਾ

ਇਕ ਹੋਰ ਮਾਮਲੇ 'ਚ ਪਟਿਆਲਾ ਜ਼ਿਲ੍ਹੇ 'ਚ ਨਾਜਾਇਜ਼ ਸ਼ਰਾਬ ਦੀ ਡਿਸਟਿਲਰੀ ਚਲਾਉਣ ਵਾਲੇ ਦੋ ਸਰਗਣਿਆਂ ਨੂੰ 22 ਮਈ ਅਤੇ 13 ਜੂਨ ਨੂੰ ਇਸੇ ਸਾਲ ਗ੍ਰਿਫ਼ਤਾਰ ਕੀਤਾ ਗਿਆ ਅਤੇ 10 ਜੁਲਾਈ ਨੂੰ ਅਦਾਲਤ 'ਚ ਚਲਾਨ ਪੇਸ਼ ਕੀਤਾ ਗਿਆ। ਮਈ ਮਹੀਨੇ 'ਚ ਅਜਿਹੇ ਹੀ ਇਕ ਹੋਰ ਮਾਮਲੇ ਦੇ ਮਾਫ਼ੀਆ ਸਰਗਣੇ ਨੂੰ ਗ੍ਰਿਫ਼ਤਾਰ ਕਰਕੇ ਪਰਦਾਫਾਸ਼ ਕੀਤਾ ਗਿਆ, ਜਿਸ ਖਿਲਾਫ਼ ਅਗਲੀ ਕਾਰਵਾਈ ਲਈ ਰਸਾਇਣ ਅਧਿਐਨ ਰਿਪੋਰਟ ਦਾ ਪੁਲਸ ਵੱਲੋਂ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਾਂਚ ਸੀ. ਬੀ. ਆਈ ਦੇ ਹਵਾਲੇ ਕਰਨ ਨਾਲ ਮੌਜੂਦਾ ਨਕਲੀ ਸ਼ਰਾਬ ਦੇ ਮਾਮਲੇ ਪ੍ਰਤੀ ਢਿੱਲਾ ਰੁੱਖ ਅਪਣਾਉਣ ਦਿੱਤੇ ਜਾਣ ਨਾਲੋਂ ਉਹ ਉਨ੍ਹਾਂ ਸਾਰੇ ਵਿਅਕਤੀਆਂ ਖਿਲਾਫ਼ ਜਲਦ ਸਖ਼ਤ ਕਾਰਵਾਈ ਚਾਹੁੰਦੇ ਹਨ, ਜਿਨ੍ਹਾਂ ਦੇ ਲਾਲਚ ਕਰਕੇ ਸੂਬੇ ਅੰਦਰ 100 ਦੇ ਕਰੀਬ ਜਾਨਾਂ ਗਈਆਂ ਹਨ। ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਕਿਹਾ ਕਿ ਉਹ ਉਨ੍ਹਾਂ ਦੀ ਸਰਕਾਰ, ਜਿਸ ਦਾ ਹਰ ਤਰ੍ਹਾਂ ਦੇ ਅਪਰਾਧਾਂ ਨੂੰ ਰੋਕਣ 'ਚ ਮਿਸਾਲੀ ਰਿਕਾਰਡ ਹੈ, ਖਿਲਾਫ ਨਾਜਾਇਜ਼ ਦੋਸ਼ ਲਾਉਣ ਤੋਂ ਪਹਿਲਾ ਆਪਣੇ ਅੰਕੜੇ ਚੈੱਕ ਕਰ ਲੈਣ।

ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਨੂੰ ਕਿਹਾ, ''ਤੁਸੀਂ ਸਾਡੇ ਕੰਮਕਾਜ 'ਤੇ ਟਿੱਪਣੀ ਕਰਨ ਤੋਂ ਪਹਿਲਾਂ ਆਪਣੇ ਪੰਜਾਬ ਯੂਨਿਟ ਨੂੰ ਕਹਿ ਕੇ ਤੱਥ ਅਤੇ ਅੰਕੜੇ ਕਿਉਂ ਨਹੀਂ ਮੰਗਵਾਉਂਦੇ।'' ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਆਪਣੇ ਹਮਰੁਤਬਾ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਹ ਪਹਿਲਾਂ ਆਪਣੇ ਸੂਬੇ 'ਚ ਕੋਵਿਡ ਦੀ ਭਿਆਨਕ ਸਥਿਤੀ 'ਤੇ ਧਿਆਨ ਕੇਂਦਰਿਤ ਕਰਨ। ਮੁੱਖ ਮੰਤਰੀ ਨੇ ਕੋਵਿਡ ਖਿਲਾਫ਼ ਲੜਾਈ ਲਈ ਕੇਜਰੀਵਾਲ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ, ''ਪੰਜਾਬ ਮਾਮਲਿਆਂ ਬਾਰੇ ਚਿੰਤਾ ਕਰਨ ਦੀ ਬਜਾਏ ਪਹਿਲਾ ਤੁਸੀਂ ਦਿੱਲੀ ਦੇ ਲੋਕਾਂ ਦੀ ਸਿਹਤ ਅਤੇ ਜ਼ਿੰਦਗੀ ਦਾ ਖਿਆਲ ਕਿਉਂ ਨਹੀਂ ਕਰ ਰਹੇ।''

 


Babita

Content Editor

Related News