ਕੈਪਟਨ ਵੱਲੋਂ ''ਜਨਮ ਅਸ਼ਟਮੀ'' ਦੀ ਪੰਜਾਬ ਵਾਸੀਆਂ ਨੂੰ ਵਧਾਈ

Wednesday, Aug 12, 2020 - 09:19 AM (IST)

ਕੈਪਟਨ ਵੱਲੋਂ ''ਜਨਮ ਅਸ਼ਟਮੀ'' ਦੀ ਪੰਜਾਬ ਵਾਸੀਆਂ ਨੂੰ ਵਧਾਈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਗਵਾਨ ਕ੍ਰਿਸ਼ਨ ਜੀ ਦੇ ਜਨਮਦਿਨ 'ਜਨਮ ਅਸ਼ਟਮੀ' ਦੀ ਪੰਜਾਬ ਵਾਸੀਆਂ ਨੂੰ ਲੱਖ-ਲੱਖ ਵਧਾਈ ਦਿੱਤੀ ਗਈ ਹੈ। ਕੈਪਟਨ ਨੇ ਅਰਦਾਸ ਕੀਤੀ ਹੈ ਕਿ ਭਗਵਾਨ ਕ੍ਰਿਸ਼ਨ ਜੀ ਸਭ ਦੀ ਜ਼ਿੰਦਗੀ 'ਚ ਖੁਸ਼ੀਆਂ-ਖੇੜੇ ਲੈ ਕੇ ਆਉਣ। ਨਾਲ ਹੀ ਕੈਪਟਨ ਨੇ ਕਿਹਾ ਕਿ ਉਹ ਅੱਜ ਦੇ ਸ਼ੁੱਭ ਦਿਨ 'ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟਫੋਨ ਵੰਡ ਕੇ ਆਪਣੇ ਚੋਣ ਵਾਅਦੇ ਨੂੰ ਪੂਰਾ ਕਰ ਰਹੇ ਹਨ।

ਇਸ ਦੇ ਨਾਲ ਹੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਵੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਦਿਹਾੜੇ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ। ਭਗਵਾਨ ਕ੍ਰਿਸ਼ਨ ਜੀ ਦੇ ਜਨਮ ਦਿਵਸ ਨੂੰ ਇਕਜੁੱਟਤਾ ਤੇ ਸਦਭਾਵਨਾ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਮੰਤਰੀ ਨੇ ਕਿਹਾ ਕਿ ਸਾਨੂੰ ਇਹ ਪਾਵਨ ਦਿਹਾੜਾ ਜਾਤ, ਰੰਗ ਤੇ ਨਸਲ ਦੇ ਵਖਰੇਵਿਆਂ ਤੋਂ ਉੱਪਰ ਉੱਠ ਕੇ ਆਪਸੀ ਪਿਆਰ ਨਾਲ ਮਨਾਉਣਾ ਚਾਹੀਦਾ ਹੈ। 


author

Babita

Content Editor

Related News