ਖੇਤੀ ਬਿੱਲਾਂ 'ਤੇ ਪੰਜਾਬ ਦੀ ਸਿਆਸਤ 'ਚ ਉਬਾਲ, ਰਾਜਪਾਲ ਨੂੰ ਮਿਲਣ ਪੁੱਜੇ 'ਕੈਪਟਨ' ਅਕਾਲੀ ਦਲ 'ਤੇ ਵਰ੍ਹੇ
Wednesday, Sep 16, 2020 - 12:41 PM (IST)
ਚੰਡੀਗੜ੍ਹ : ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸ ਦੇ ਮਾਮਲੇ 'ਚ ਪੰਜਾਬ ਦੀ ਸਿਆਸਤ ਇਸ ਵੇਲੇ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ 11 ਮੈਂਬਰੀ ਵਫ਼ਦ ਸਮੇਤ ਰਾਜਪਾਲ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਕੈਪਟਨ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਸਣੇ ਕਈ ਮੰਤਰੀ ਅਤੇ ਵਿਧਾਇਕ ਵੀ ਮੌਜੂਦ ਹਨ, ਜੋ ਕਿ ਰਾਜਪਾਲ ਨੂੰ ਖੇਤੀ ਆਰਡੀਨੈਂਸਾਂ ਖਿਲਾਫ ਮੰਗ ਪੱਤਰ ਸੌਂਪਿਆ।
ਇਹ ਵੀ ਪੜ੍ਹੋ : 2 ਵਾਰ 'ਕੋਰੋਨਾ' ਪਾਜ਼ੇਟਿਵ ਆਏ 'ਸੁਖਦੇਵ ਢੀਂਡਸਾ' ਨੇ ਤੀਜੀ ਵਾਰ ਕਰਾਇਆ ਟੈਸਟ, ਜਾਣੋ ਕੀ ਆਈ ਰਿਪੋਰਟ
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ 'ਤੇ ਵਰ੍ਹਦਿਆਂ ਕਿਹਾ ਕਿ ਖੇਤੀ ਬਿੱਲਾਂ ਦਾ ਵਿਰੋਧ ਕਰਕੇ ਅਕਾਲੀ ਦਲ ਖੁਦ ਨੂੰ ਬਚਾਉਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹਿਲਾਂ ਇਨ੍ਹਾਂ ਬਿੱਲਾਂ ਦੇ ਹੱਕ 'ਚ ਸਨ ਅਤੇ ਹੁਣ ਵਿਰੋਧ ਕਰ ਰਹੇ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਢਾਬੇ ਦੇ ਮਾਲਕ ਨੇ ਕੀਤੀ ਖ਼ੁਦਕੁਸ਼ੀ, ਗਰਿੱਲ ਨਾਲ ਲਟਕਦੀ ਮਿਲੀ ਲਾਸ਼
ਉਨ੍ਹਾਂ ਕਿਹਾ ਕਿ ਜਿਹੜਾ ਤਰਕ ਉਹ ਦੇ ਰਹੇ ਹਨ, ਉਹ ਵਾਜਬ ਨਹੀਂ ਹੈ ਕਿਉਂਕਿ ਉਨ੍ਹਾਂ ਦੀ ਪਤਨੀ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਇਨ੍ਹਾਂ ਬਿੱਲਾਂ ਨੂੰ ਲਿਆਉਣ 'ਚ ਸਹਿਯੋਗੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਸੀ ਕਿ ਇਨ੍ਹਾਂ ਬਿੱਲਾਂ ਨੂੰ ਸੰਸਦ 'ਚ ਨਾ ਲਿਆਂਦਾ ਜਾਵੇ।
ਇਹ ਵੀ ਪੜ੍ਹੋ : ਤਲਾਕਸ਼ੁਦਾ ਜਨਾਨੀ ਨੂੰ ਬੇਹੋਸ਼ ਕਰਕੇ ਬਣਾਏ ਸਰੀਰਕ ਸਬੰਧ, ਮੋਬਾਇਲ 'ਚ ਖਿੱਚੀਆਂ ਅਸ਼ਲੀਲ ਤਸਵੀਰਾਂ