ਕੈਪਟਨ ਵੱਲੋਂ ''ਕਿਸਾਨਾਂ'' ਖਿਲਾਫ਼ ਦਰਜ ਕੇਸ ਵਾਪਸ ਲੈਣ ਦਾ ਐਲਾਨ, ਕੀਤੀ ਖ਼ਾਸ ਅਪੀਲ

Wednesday, Sep 16, 2020 - 02:57 PM (IST)

ਕੈਪਟਨ ਵੱਲੋਂ ''ਕਿਸਾਨਾਂ'' ਖਿਲਾਫ਼ ਦਰਜ ਕੇਸ ਵਾਪਸ ਲੈਣ ਦਾ ਐਲਾਨ, ਕੀਤੀ ਖ਼ਾਸ ਅਪੀਲ

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਬਿੱਲਾਂ ਦੇ ਵਿਰੋਧ 'ਚ ਕੀਤੇ ਜਾ ਰਹੇ ਰੋਸ-ਪ੍ਰਦਰਸ਼ਨਾਂ 'ਚ ਟ੍ਰੈਫਿਕ ਜਾਮ ਨਾ ਕੀਤਾ ਜਾਵੇ ਅਤੇ ਨਾ ਹੀ ਧਾਰਾ-144 ਦੀ ਉਲੰਘਣਾ ਕੀਤੀ ਜਾਵੇ। ਮੁੱਖ ਮੰਤਰੀ ਨੇ ਇਸ ਦੇ ਨਾਲ ਹੀ ਇਹ ਸਪੱਸ਼ਟ ਕੀਤਾ ਕਿ ਧਾਰਾ-144 ਦੀ ਉਲੰਘਣਾ ਦੇ ਮਾਮਲੇ 'ਚ ਕੋਈ ਕੇਸ ਦਰਜ ਨਹੀਂ ਕੀਤਾ ਜਾਵੇਗਾ ਕਿਉਂਕਿ ਉਹ ਆਪਣੀ ਜ਼ਿੰਦਗੀ ਅਤੇ ਰੋਜ਼ੀ-ਰੋਟੀ ਲਈ ਸੰਘਰਸ਼ ਕਰ ਰਹੇ ਹਨ।

ਇਹ ਵੀ ਪੜ੍ਹੋ : 'ਨਵਜੋਤ ਸਿੱਧੂ' ਦੀ ਹੋਣ ਜਾ ਰਹੀ ਧਮਾਕੇਦਾਰ ਵਾਪਸੀ, ਜਾਣੋ ਕੀ ਹੈ ਪਲਾਨ (ਵੀਡੀਓ)
ਪੰਜਾਬ ਕਾਂਗਰਸ ਵੱਲੋਂ ਖੇਤੀਬਾੜੀ ਵਿਰੋਧੀ ਬਿੱਲਾਂ ਖਿਲਾਫ਼ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਪ੍ਰਦਰਸ਼ਨਕਾਰੀ ਕਿਸਾਨਾਂ ਖਿਲਾਫ਼ ਧਾਰਾ-144 ਦੀ ਉਲੰਘਣਾ ਦੇ ਪਹਿਲਾ ਹੀ ਕੇਸ ਦਰਜ ਹੋ ਚੁੱਕੇ ਹਨ, ਉਹ ਵਾਪਸ ਲਏ ਜਾਣਗੇ। ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਕਿਸਾਨ ਇਸ ਲਈ ਕਾਨੂੰਨ ਦੀ ਉਲੰਘਣਾ ਕਰ ਰਹੇ ਹਨ ਕਿਉਂਕਿ ਇਹ ਆਰਡੀਨੈਂਸ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਰਬਾਦ ਕਰ ਦੇਣਗੇ।

ਇਹ ਵੀ ਪੜ੍ਹੋ : ਰਾਹਤ ਭਰੀ ਖ਼ਬਰ : ਚੰਡੀਗੜ੍ਹ ਤੋਂ ਪੰਜਾਬ-ਹਰਿਆਣਾ ਲਈ ਬੱਸਾਂ ਚੱਲਣੀਆਂ ਸ਼ੁਰੂ

ਮੁੱਖ ਮੰਤਰੀ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਸੂਬਾ ਕਾਂਗਰਸ ਅਤੇ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਕਾਨੂੰਨ ਪੰਜਾਬ ਅਤੇ ਖੇਤੀਬਾੜੀ ਨੂੰ ਤਬਾਹ ਕਰ ਦੇਣਗੇ, ਜੋ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਘੱਟੋ-ਘੱਟ ਸਮੱਰਥਨ ਮੁੱਲ ਦੇ ਖਾਤਮੇ ਦਾ ਰਾਹ ਪੱਧਰਾ ਕਰਨਗੇ, ਜੋ ਪੰਜਾਬ ਅਤੇ ਸਮੁੱਚੇ ਦੇਸ਼ ਲਈ ਬਹੁਤ ਘਾਤਕ ਸਿੱਧ ਹੋਣਗੇ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਢਾਬੇ ਦੇ ਮਾਲਕ ਨੇ ਕੀਤੀ ਖ਼ੁਦਕੁਸ਼ੀ, ਗਰਿੱਲ ਨਾਲ ਲਟਕਦੀ ਮਿਲੀ ਲਾਸ਼

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰੋਸ ਪ੍ਰਦਰਸ਼ਨਾਂ ਨੂੰ ਦਿੱਲੀ ਕੇਂਦਰ ਸਰਕਾਰ ਦੀਆਂ ਬਰੂਹਾਂ 'ਤੇ ਲੈ ਕੇ ਜਾਣ ਅਤੇ ਕਾਂਗਰਸ ਪਾਰਟੀ ਉਨ੍ਹਾਂ ਨੂੰ ਭਰੋਸਾ ਦਿਵਾਉਂਦੀ ਹੈ ਕਿ ਇਸ ਸੰਘਰਸ਼ 'ਚ ਉਹ ਉਨ੍ਹਾਂ ਦੇ ਨਾਲ ਹੈ।


 


author

Babita

Content Editor

Related News